ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ ''ਚ ਸਕੂਲ ਟੀਚਰ ਗ੍ਰਿਫ਼ਤਾਰ
Saturday, Dec 21, 2024 - 05:09 PM (IST)
ਰਾਮਗੜ੍ਹ- ਇਕ ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ 'ਚ ਸਰਕਾਰੀ ਸਕੂਲ ਦੇ 40 ਸਾਲਾ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮਾਮਲਾ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਦੇ ਮਾਪਿਆਂ ਨੇ ਸ਼ੁੱਕਰਵਾਰ ਨੂੰ ਐੱਫ.ਆਈ.ਆਰ. ਦਰਜ ਕਰਵਾਈ ਅਤੇ ਸ਼ਾਮ ਨੂੰ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ਿਕਾਇਤ ਅਨੁਸਾਰ ਇਹ ਘਟਨਾ 17 ਦਸੰਬਰ ਨੂੰ ਭਦਾਨੀ ਨਗਰ ਪੁਲਸ ਚੌਕੀ ਦੇ ਅਧੀਨ ਆਉਣ ਵਾਲੇ ਸਰਕਾਰੀ ਸਕੂਲ 'ਚ ਹੋਈ।
ਇਸ 'ਚ ਕਿਹਾ ਗਿਆ ਹੈ ਕਿ ਘਟਨਾ ਉਦੋਂ ਹੋਈ, ਜਦੋਂ ਵਿਦਿਆਰਥਣ ਟਾਇਲਟ ਗਈ ਸੀ। ਪੁਲਸ ਅਧਿਕਾਰੀ ਨੇ ਦੱਸਿਆ,''ਮਾਤਾ-ਪਿਤਾ ਨੇ ਦੋਸ਼ ਲਗਾਇਆ ਹੈ ਕਿ ਅਧਿਆਪਕ ਨੇ ਕੁੜੀ ਨਾਲ ਛੇੜਛਾੜ ਕੀਤੀ ਅਤੇ ਉਸ ਨਾਲ ਜਬਰ ਜ਼ਿਨਾਹ ਦੀ ਕੋਸ਼ਿਸ਼ ਕੀਤੀ।'' ਉਨ੍ਹਾਂ ਦੱਸਿਆ ਕਿ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਕੁੜੀ ਨੇ ਸਕੂਲ ਜਾਣ ਤੋਂ ਇਨਕਾਰ ਕਰ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8