ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ ''ਚ ਟਿਊਸ਼ਨ ਟੀਚਰ ਗ੍ਰਿਫਤਾਰ

06/06/2020 2:45:38 PM

ਰਿਸ਼ੀਕੇਸ਼- ਨਾਬਾਲਗ ਵਿਦਿਆਰਥਣ ਨਾਲ ਕਥਿਤ ਤੌਰ 'ਤੇ ਰੇਪ ਦੇ ਸਿਲਸਿਲੇ 'ਚ ਨਿੱਜੀ ਟਿਊਸ਼ਨ ਅਧਿਆਪਕ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਟਿਹਰੀ ਦੇ ਪੁਲਸ ਸੁਪਰਡੈਂਟ ਉੱਤਮ ਸਿੰਘ ਨੇਗੀ ਨੇ ਦੱਸਿਆ ਕਿ ਵਿਦਿਆਰਥਣ ਦੇ ਪਰਿਵਾਰ ਵਾਲਿਆਂ ਨੇ ਪੁਲਸ 'ਚ ਦਰਜ ਆਪਣੀ ਸ਼ਿਕਾਇਤ 'ਚ ਕਿਹਾ ਕਿ ਟੀਚਰ ਨੇ ਆਪਣੇ ਮੋਬਾਇਲ 'ਤੇ ਇਤਰਾਜ਼ਯੋਗ ਵੀਡੀਓ ਦਿਖਾ ਕੇ ਉਨ੍ਹਾਂ ਦੀ 16 ਸਾਲਾ ਧੀ ਨਾਲ ਰੇਪ ਕੀਤਾ।

ਉਨ੍ਹਾਂ ਦੱਸਿਆ ਕਿ ਦੋਸ਼ੀ ਕ੍ਰਿਸ਼ਨ ਉਰਫ ਬਾਸੂ ਵਿਰੁੱਧ ਆਈ.ਪੀ.ਸੀ. ਦੀ ਧਾਰਾ 376 ਅਤੇ ਪੋਕਸੋ ਕਾਨੂੰਨ ਦੇ ਅਧੀਨ ਸ਼ੁੱਕਰਵਾਰ ਨੂੰ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਸ਼ਨੀਵਾਰ ਸਵੇਰੇ ਗ੍ਰਿਫਤਾਰ ਕੀਤਾ ਗਿਆ।

DIsha

This news is Content Editor DIsha