ਕੋਚਿੰਗ ’ਚ ਪੜ੍ਹਨ ਵਾਲੀ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ, 2 ਅਧਿਆਪਕ ਗ੍ਰਿਫਤਾਰ

Saturday, Nov 09, 2024 - 09:15 PM (IST)

ਕੋਚਿੰਗ ’ਚ ਪੜ੍ਹਨ ਵਾਲੀ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ, 2 ਅਧਿਆਪਕ ਗ੍ਰਿਫਤਾਰ

ਕਾਨਪੁਰ, (ਭਾਸ਼ਾ)- ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ ਨੀਟ ਦੀ ਤਿਆਰੀ ਕਰ ਰਹੀ ਇਕ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਇਕ ਕੋਚਿੰਗ ਸੰਸਥਾ ਦੇ 2 ਪ੍ਰਮੁੱਖ ਅਧਿਆਪਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ 2 ਸਾਲ ਪੁਰਾਣੀ ਘਟਨਾ ਲਈ ਸ਼ੁੱਕਰਵਾਰ ਨੂੰ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਅਤੇ ਮੁਲਜ਼ਮ ਅਧਿਆਪਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਅਧਿਆਪਕਾਂ ’ਚੋਂ ਇਕ ਨੇ ਇਸ ਘਟਨਾ ਦੀ ਵੀਡੀਓ ਬਣਾਈ ਅਤੇ ਉਸ ਨੂੰ ਜਨਤਕ ਕਰਨ ਦੀ ਧਮਕੀ ਦੇ ਕੇ 6 ਮਹੀਨਿਆਂ ਤੋਂ ਵੱਧ ਸਮੇਂ ਤੱਕ ਲੜਕੀ ਨੂੰ ਕਥਿਤ ਤੌਰ ’ਤੇ ਨਸ਼ੀਲਾ ਪਦਾਰਥ ਪਿਲਾ ਕੇ ਜਿਨਸੀ ਸ਼ੋਸ਼ਣ ਕੀਤਾ।

ਪੁਲਸ ਨੇ ਦੱਸਿਆ ਕਿ ਮੁਲਜ਼ਮ ਅਧਿਆਪਕਾਂ ਦੀ ਪਛਾਣ ਜੀਵ ਵਿਗਿਆਨ ਦੇ ਅਧਿਆਪਕ ਸਾਹਿਲ ਸਿੱਦੀਕੀ ਅਤੇ ਰਸਾਇਣ ਵਿਗਿਆਨ ਦੇ ਅਧਿਆਪਕ ਵਿਕਾਸ ਪੋਰਵਾਲ ਵਜੋਂ ਹੋਈ ਹੈ। ਪੁਲਸ ਮੁਤਾਬਕ ਦਸੰਬਰ, 2022 ਵਿਚ ਵਾਪਰੀ ਇਸ ਘਟਨਾ ਦੇ ਸਮੇਂ ਪੀੜਤਾ ਦੀ ਉਮਰ 17 ਸਾਲ ਸੀ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।


author

Rakesh

Content Editor

Related News