ਲੈਪਟਾਪ ਦਾ ਤੋਹਫ਼ਾ, CM ਵਲੋਂ ਵਿਦਿਆਰਥੀਆਂ ਦੇ ਖਾਤਿਆਂ 'ਚ 224 ਕਰੋੜ ਟਰਾਂਸਫਰ
Friday, Feb 21, 2025 - 03:33 PM (IST)

ਭੋਪਾਲ- ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪ੍ਰਤਿਭਾਸ਼ਾਲੀ 90 ਹਜ਼ਾਰ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿਚ ਲੈਪਟਾਪ ਦੀ ਰਾਸ਼ੀ ਟਰਾਂਸਫ਼ਰ ਕੀਤੀ ਗਈ ਹੈ। ਹਰੇਕ ਵਿਦਿਆਰਥੀ ਨੂੰ 25-25 ਹਜ਼ਾਰ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ। ਡਾ. ਯਾਦਵ ਨੇ ਪ੍ਰਸ਼ਾਸਨ ਅਕਾਦਮੀ ਵਿਚ ਆਯੋਜਿਤ ਪ੍ਰੋਗਰਾਮ ਵਿਚ 89710 ਹੁਸ਼ਿਆਰ ਵਿਦਿਆਰਥੀਆਂ ਨੂੰ ਲੈਪਟਾਰ ਖਰੀਦਣ ਲਈ 224 ਕਰੋੜ ਰੁਪਏ ਦੀ ਰਾਸ਼ੀ ਸਿੰਗਲ ਕਲਿੱਕ ਦੇ ਮਾਧਿਅਮ ਤੋਂ ਸਬੰਧਤ ਬੈਂਕ ਖਾਤਿਆਂ ਵਿਚ ਟਰਾਂਸਫਰ ਕੀਤੀ।
ਇਹ ਵੀ ਪੜ੍ਹੋ- CM ਦੀ ਕਿੰਨੀ ਹੋਵੇਗੀ ਤਨਖ਼ਾਹ, ਜਾਣੋ ਕੀ-ਕੀ ਮਿਲਣਗੀਆਂ ਸਹੂਲਤਾਂ
ਮੁੱਖ ਮੰਤਰੀ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਸੰਬੋਧਨ ਰਾਹੀਂ ਉਨ੍ਹਾਂ ਦਾ ਹੌਸਲਾ ਵਧਾਇਆ। ਵਿਦਿਆਰਥੀਆਂ ਨੇ ਮੁੱਖ ਮੰਤਰੀ ਡਾ. ਯਾਦਵ ਨਾਲ ਗਰੁੱਪ ਤਸਵੀਰ ਵੀ ਖਿਚਵਾਈ। ਮੱਧ ਪ੍ਰਦੇਸ਼ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ 89 ਹਜ਼ਾਰ 710 ਹੋਣਹਾਰ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿਚ 224 ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਗਈ ਹੈ, ਜਿਨ੍ਹਾਂ ਨੇ ਪ੍ਰੀਖਿਆ ਸਾਲ 2023-24 ਵਿਚ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ 75 ਫੀਸਦੀ ਜਾਂ ਇਸ ਤੋਂ ਵੱਧ ਅੰਕਾਂ ਨਾਲ ਪਾਸ ਕੀਤੀ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਹਰ ਹੋਣਹਾਰ ਵਿਦਿਆਰਥੀ ਨੂੰ ਲੈਪਟਾਪ ਖਰੀਦਣ ਲਈ 25 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੁਰਸੀ ਸੰਭਾਲਦੇ ਹੀ ਐਕਸ਼ਨ 'ਚ CM ਰੇਖਾ ਗੁਪਤਾ, ਲਏ ਵੱਡੇ ਫ਼ੈਸਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8