UGC ਦਾ ਵੱਡਾ ਐਲਾਨ, 4 ਸਾਲ ਦੀ ਅੰਡਰਗਰੈਜੂਏਟ ਡਿਗਰੀ ਵਾਲੇ ਵਿਦਿਆਰਥੀ ਵੀ ਕਰ ਸਕਣਗੇ PhD

Monday, Apr 22, 2024 - 10:18 AM (IST)

ਨਵੀਂ ਦਿੱਲੀ- 4 ਸਾਲ ਦੀ ਅੰਡਰਗਰੈਜੂਏਟ ਡਿਗਰੀ ਵਾਲੇ ਵਿਦਿਆਰਥੀ ਹੁਣ ਸਿੱਧੇ ਤੌਰ ’ਤੇ ਨੈਸ਼ਨਲ ਐਲੀਜੀਬਿਲਟੀ ਟੈਸਟ (ਨੈੱਟ) ਦੇ ਨਾਲ-ਨਾਲ PhD ਵੀ ਕਰ ਸਕਦੇ ਹਨ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਜੂਨੀਅਰ ਰਿਸਰਚ ਫੈਲੋਸ਼ਿਪ ਦੇ ਨਾਲ ਜਾਂ ਬਿਨਾਂ ਪੀ. ਐੱਚ. ਡੀ. ਉਮੀਦਵਾਰਾਂ ਨੂੰ ਆਪਣੇ 4 ਸਾਲਾ ਅੰਡਰਗਰੈਜੂਏਟ ਕੋਰਸ ’ਚ ਘੱਟੋ-ਘੱਟ 75 ਫੀਸਦੀ ਅੰਕ ਜਾਂ ਇਸ ਦੇ ਬਰਾਬਰ ਦਾ ਗ੍ਰੇਡ ਪ੍ਰਾਪਤ ਕਰਨਾ ਜ਼ਰੂਰੀ ਹੋਵੇਗਾ। ਹੁਣ ਤੱਕ ਨੈਸ਼ਨਲ ਐਲੀਜੀਬਿਲਟੀ ਟੈਸਟ ਲਈ ਉਮੀਦਵਾਰ ਲਈ ਘੱਟੋ-ਘੱਟ 55 ਫੀਸਦੀ ਅੰਕਾਂ ਨਾਲ ਪੋਸਟ ਗ੍ਰੈਜੂਏਟ ਡਿਗਰੀ ਹੋਣੀ ਜ਼ਰੂਰੀ ਸੀ।

ਇਹ ਵੀ ਪੜ੍ਹੋ- ਬੇਰਹਿਮ ਬਣੀ ਮਾਂ, ਆਸ਼ਿਕ ਨਾਲ ਮਿਲ ਕੇ 5 ਸਾਲ ਦੀ ਧੀ ਦਾ ਕੁੱਟ-ਕੁੱਟ ਕੇ ਕੀਤਾ ਕਤਲ

ਕੁਮਾਰ ਨੇ ਕਿਹਾ ਕਿ 4 ਸਾਲ ਦੀ ਬੈਚੁਲਰ ਡਿਗਰੀ ਵਾਲੇ ਉਮੀਦਵਾਰ ਹੁਣ ਸਿੱਧੇ ਤੌਰ ’ਤੇ ਪੀ. ਐੱਚ..ਡੀ. ਕਰ ਸਕਦੇ ਹਨ ਤੇ ਨੈਸ਼ਨਲ ਐਲੀਜੀਬਿਲਟੀ ਟੈਸਟ ਪ੍ਰੀਖਿਆ ’ਚ ਸ਼ਾਮਲ ਹੋ ਸਕਦੇ ਹਨ। ਅਜਿਹੇ ਉਮੀਦਵਾਰਾਂ ਨੂੰ ਕਿਸੇ ਵੀ ਵਿਸ਼ੇ ’ਚ ਪੀ. ਐਚ. ਡੀ. ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਭਾਵੇਂ ਹੀ ਉਨ੍ਹਾਂ ਨੇ ਕਿਸੇ ਵੀ ਵਿਸ਼ੇ ਵਿਚ 4 ਸਾਲ ਗਰੈਜੂਏਟ ਡਿਗਰੀ ਪ੍ਰਾਪਤ ਕੀਤੀ ਹੋਵੇ।

ਇਹ ਵੀ ਪੜ੍ਹੋ- ਯਾਤਰਾ ਦੀਆਂ ਤਿਆਰੀਆਂ ਸ਼ੁਰੂ, ਬਰਫ਼ ਹਟਾਉਣ ਲਈ ਸ੍ਰੀ ਹੇਮਕੁੰਟ ਸਾਹਿਬ ਰਵਾਨਾ ਹੋਏ ਫ਼ੌਜੀ ਜਵਾਨ

ਯੂ. ਜੀ. ਸੀ. ਦੇ ਪ੍ਰਧਾਨ ਨੇ ਕਿਹਾ ਕਿ 4 ਸਾਲ ਜਾਂ 8 ਸਮੈਸਟਰ ਦੀ ਗ੍ਰੈਜੂਏਟ ਡਿਗਰੀ ਪ੍ਰੋਗਰਾਮ ਵਿਚ ਪਾਸ ਹੋਣ ਵਾਲੇ ਉਮੀਦਵਾਰਾਂ ਕੋਲ ਕੁੱਲ ਮਿਲਾ ਕੇ ਘੱਟੋ-ਘੱਟ 75 ਫ਼ੀਸਦੀ ਅੰਕ ਜਾਂ ਇਸ ਦੇ ਬਰਾਬਰ ਗ੍ਰੇਡ ਪ੍ਰਾਪਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂ. ਜੀ. ਸੀ. ਵਲੋਂ ਸਮੇਂ-ਸਮੇਂ 'ਤੇ ਲਏ ਗਏ ਫ਼ੈਸਲੇ ਮੁਤਾਬਕ ਅਨੁਸੂਚਿਤ ਜਾਤੀ (ਐੱਸ. ਸੀ.), ਅਨੁਸੂਚਿਤ ਕਬੀਲਿਆਂ (ਐੱਸ. ਟੀ.), ਓ. ਬੀ. ਸੀ. (ਨਾਨ-ਕ੍ਰੀਮੀ ਲੇਅਰ), ਦਿਵਿਆਂਗ, ਆਰਥਿਕ ਤੌਰ ’ਤੇ ਕਮਜ਼ੋਰ ਵਰਗ ਅਤੇ ਕੁਝ ਹੋਰ ਸ਼੍ਰੇਣੀਆਂ ਨਾਲ ਸਬੰਧਤ ਉਮੀਦਵਾਰਾਂ ਲਈ 5 ਫੀਸਦੀ ਅੰਕਾਂ ਜਾਂ ਇਸ ਦੇ ਬਰਾਬਰ ਦੇ ਗ੍ਰੇਡ ਦੀ ਛੋਟ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ED ਦੀ ਵੱਡੀ ਕਾਰਵਾਈ, ਸ਼ਰਾਬ ਘਪਲੇ ਮਾਮਲੇ 'ਚ ਸਾਬਕਾ IAS ਅਧਿਕਾਰੀ ਅਨਿਲ ਟੁਟੇਜਾ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News