ਵਿਦਿਆਰਥੀਆਂ ਨੂੰ ਵੱਡੀ ਰਾਹਤ, ਹੁਣ ਪੜ੍ਹਾਈ ਦਾ ਪੂਰਾ ਖ਼ਰਚਾ ਚੁੱਕੇਗੀ ਸਰਕਾਰ
Thursday, Mar 06, 2025 - 10:45 AM (IST)

ਨੈਸ਼ਨਲ ਡੈਸਕ- ਸਿੱਖਿਆ ਪ੍ਰਾਪਤ ਕਰਨਾ ਹਰ ਇਕ ਬੱਚੇ ਦਾ ਮੁੱਢਲਾ ਅਧਿਕਾਰ ਹੈ। ਦੇਸ਼ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਪੜ੍ਹਾਈ ਬਹੁਤ ਹੀ ਜ਼ਰੂਰੀ ਹੈ। ਇਸੇ ਤਹਿਤ ਸਰਕਾਰ ਨੇ ਇਕ ਵੱਡਾ ਕਦਮ ਚੁੱਕਿਆ ਹੈ। ਅਨੁਸੂਚਿਤ ਜਾਤੀ (SC) ਅਤੇ ਪਿਛੜਾ ਵਰਗ (BC) ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਇਨ੍ਹਾਂ ਦੋਹਾਂ ਵਰਗਾਂ ਦੇ ਵਿਦਿਆਰਥੀ ਹੁਣ ਦੇਸ਼ ਦੇ ਕਿਸੇ ਵੀ ਸਰਕਾਰੀ ਕਾਲਜ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਸਕਣਗੇ। ਇਨ੍ਹਾਂ ਦਾ ਪੂਰਾ ਖ਼ਰਚਾ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਚੁੱਕੇਗੀ।
ਇਹ ਵੀ ਪੜ੍ਹੋ- ਬਿਜਲੀ ਖਪਤਕਾਰਾਂ ਲਈ ਵੱਡੀ ਖੁਸ਼ਖ਼ਬਰੀ, ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ
ਦਰਅਸਲ ਭਾਜਪਾ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਇਹ ਵਾਅਦਾ ਕੀਤਾ ਸੀ। ਇਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਯੋਜਨਾ ਦਾ ਡਰਾਫਟ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਇਸ ਬਾਬਤ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਦੀਆਂ ਸਾਰੀਆਂ ਵਿਵਸਥਾਵਾਂ ਨੂੰ ਪੂਰਨ ਰੂਪ ਨਾਲ ਲਾਗੂ ਕਰਾਂਗੇ। ਉਨ੍ਹਾਂ ਕਿਹਾ ਕਿ SC ਅਤੇ BC ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫੇ ਲਈ ਜਲਦੀ ਹੀ ਯੋਜਨਾ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸੂਬੇ ਨੂੰ ਗਲੋਬਲ ਸਿੱਖਿਆ ਦਾ ਕੇਂਦਰ ਬਣਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਏ.ਆਈ ਅਤੇ ਆਧੁਨਿਕ ਹੁਨਰ ਦੀ ਸਿਖਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- CM ਦੀ ਸੁਰੱਖਿਆ 'ਚ ਵੱਡੀ ਕੁਤਾਹੀ, ਪੁਲਸ ਨਾਲ ਉਲਝਿਆ ਸ਼ਖ਼ਸ
ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਨਿਪੁੰਨ ਬਣਾਉਣ ਲਈ ਹਰ ਜ਼ਿਲ੍ਹੇ ਵਿਚ ਖੇਡ ਸਕੂਲ ਖੋਲ੍ਹਣ ਦੀ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਵਿਚ ਵੀ ਖੇਡਾਂ ਲਈ ਯੋਗ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਓਲੰਪਿਕ-2036 ਲਈ ਹੁਣ ਤੋਂ ਹੀ ਸਿਖਲਾਈ ਲੈਣੀ ਚਾਹੀਦੀ ਹੈ ਤਾਂ ਜੋ ਉਹ ਵਿਸ਼ਵ ਪੱਧਰ 'ਤੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਹਰਿਆਣਾ ਦੇ ਨੌਜਵਾਨਾਂ ਵਿਚ ਹੁਨਰ ਦੀ ਕੋਈ ਕਮੀ ਨਹੀਂ ਹੈ। ਬੱਚੇ ਹਰ ਖੇਤਰ ਵਿਚ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8