ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆ ਨਾਲ ਜੁੜੇ ਨਿਯਮ ਬਦਲੇ
Monday, Dec 23, 2024 - 10:15 AM (IST)
ਨਵੀਂ ਦਿੱਲੀ- 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਹੁਣ ਇਨ੍ਹਾਂ ਦੋਵਾਂ ਜਮਾਤਾਂ 'ਚ ਵਿਦਿਆਰਥੀ ਫੇਲ ਹੁੰਦੇ ਹਨ ਤਾਂ ਉਨ੍ਹਾਂ ਨੂੰ 2 ਮਹੀਨਿਆਂ ਅੰਦਰ ਮੁੜ ਤੋਂ ਰੀ-ਟੈਸਟ ਦੇਣ ਦਾ ਮੌਕਾ ਮਿਲੇਗਾ। ਕੇਂਦਰੀ ਸਿੱਖਿਆ ਮੰਤਰਾਲਾ ਨੇ ਵਿਦਿਆਰਥੀਆਂ ਦੀਆਂ ਪ੍ਰੀਖਿਆ ਨਾਲ ਜੁੜੇ ਨਿਯਮਾਂ ਨੂੰ ਨੋਟੀਫਾਈ ਕੀਤਾ ਹੈ। ਜਿਸ ਤਰ੍ਹਾਂ ਨਾਲ ਬੋਰਡ ਪ੍ਰੀਖਿਆ 'ਚ ਵਿਦਿਆਰਥੀਆਂ ਨੂੰ ਮੌਕਾ ਮਿਲਦਾ ਹੈ, ਉਸੇ ਤਰ੍ਹਾਂ ਨਾਲ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਮੌਕਾ ਮਿਲੇਗਾ। 2025 'ਚ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ 'ਤੇ ਇਹ ਨਿਯਮ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਰੱਦ ਹੋਈਆਂ ਸਰਦੀਆਂ ਦੀਆਂ ਛੁੱਟੀਆਂ, 31 ਦਸੰਬਰ ਤੱਕ ਖੁੱਲ੍ਹੇ ਰਹਿਣਗੇ ਸਕੂਲ
ਨਵੇਂ ਨਿਯਮਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰਾਲਾ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵਲੋਂ ਗਜਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰਾਲਾ ਨੇ ਨਿਯਮਾਂ 'ਚ ਇਹ ਵੀ ਸਾਫ਼ ਕਰ ਦਿੱਤਾ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਸਕੂਲ 'ਚੋਂ ਨਹੀਂ ਕੱਢਿਆ ਜਾ ਸਕਦਾ। 5ਵੀਂ ਅਤੇ 8ਵੀਂ ਜਮਾਤ ਲਈ ਨੋ ਡਿਟੇਂਸ਼ਨ ਪਾਲਿਸੀ ਨੂੰ ਪਹਿਲੇ ਹੀ ਖ਼ਤਮ ਕਰ ਦਿੱਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8