ਤਾਮਿਲਨਾਡੂ ’ਚ ਪਹਿਲੀ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ ਨੂੰ ਭੇਜਿਆ ਜਾਏਗਾ ਅਗਲੀ ਜਮਾਤ ’ਚ : CM

03/26/2020 12:14:26 AM

ਚੇਨਈ - ਤਾਮਿਲਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਾਮੀ ਨੇ ਬੁੱਧਵਾਰ ਕਿਹਾ ਕਿ ਕੋਰੋਨਾ ਵਾਇਰਸ ਕਾਰਣ ਸੂਬੇ ਦੇ ਸਕੂਲ ਬੰਦ ਹਨ ਅਤੇ ਇਨ੍ਹਾਂ ਦੇ ਅਜੇ 21 ਦਿਨ ਹੋਰ ਖੁੱਲ੍ਹਣ ਦੀ ਸੰਭਾਵਨਾ ਨਹੀਂ ਹੈ। ਇਸ ਲਈ ਪਹਿਲੀ ਤੋਂ 9ਵੀਂ ਜਮਾਤ ਤੱਕ ਦੇ ਸਭ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ’ਚ ਭੇਜਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਬੰਦ ਹੋਣ ਕਾਰਣ ਵਿਦਿਆਰਥੀ ਪ੍ਰੀਖਿਆਵਾਂ ਨਹੀਂ ਦੇ ਸਕੇ। ਵਿਦਿਆਰਥੀਆਂ ਦੇ ਕਲਿਆਣ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਹੁਕਮ ਦਿੱਤਾ ਹੈ ਕਿ ਪਹਿਲੀ ਤੋਂ 9ਵੀਂ ਤੱਕ ਦੇ ਸਭ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ’ਚ ਭੇਜਣ ਦਾ ਐਲਾਨ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ 24 ਮਾਰਚ ਨੂੰ ਪ੍ਰੀਖਿਆ ਨਾ ਦੇ ਸਕਣ ਵਾਲੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਮੁੜ ਲਈ ਜਾਏਗੀ ਅਤੇ ਇਸ ਸਬੰਧੀ ਮਿਤੀ ਦਾ ਐਲਾਨ ਬਾਅਦ ਵਿਚ ਕੀਤਾ ਜਾਏਗਾ।

ਕੋਰੋਨਾ ਵਾਇਰਸ ਮਰੀਜ਼ਾਂ ਦੀ ਦੇਖ ਭਾਲ ਕਰਨ ਵਾਲੇ ਡਾਕਟਰਾਂ, ਨਰਸਾਂ ਤੇ ਹੋਰ ਕਰਮਚਾਰੀਆਂ ਦੇ ਉਤਪੀੜਨ ਦੇ ਸਵਾਲ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਡਾਕਟਰ, ਬਚਾਅ ਕਰਮਚਾਰੀ ਜੋ ਵੁਹਾਨ, ਏਅਰ ਇੰਡੀਆ ਤੇ ਹੋਰ ਕਰਮਚਾਰੀਆਂ ਦੇ ਕੋਲ ਹਏ, ਜਿਨ੍ਹਾਂ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਆਪਰੇਸ਼ਨ 'ਚ ਮਦਦ ਕੀਤੀ ਹੈ। ਇਹ ਸਾਡੇ ਸੱਚੇ ਨਾਇਕ ਹਨ। ਸਾਨੂੰ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਜਦੋਂ ਮੈਂ ਖਬਰ ਸੁਣੀ ਕਿ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਮੈਂ ਇਸ ਨੂੰ ਕਾਫੀ ਗੰਭੀਰਤਾ ਨਾਲ ਲਿਆ। ਇਹ ਮੇਰੇ ਲਈ ਬਹੁਤ ਗੰਭੀਰ ਮੁੱਦਾ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਮੈਂ ਪਹਿਲਾਂ ਹੀ ਸਾਰੇ ਸੂਬੇ ਦੇ ਡਾਇਰੈਕਟਰ ਜਨਰਲ ਆਫ ਪੁਲਸ ਨੂੰ ਕਿਹਾ ਕਿ ਉਨ੍ਹਾਂ ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ ਸਭ ਤੋਂ ਸਖਤ ਕਾਰਵਾਈ ਕਰਨ।


Inder Prajapati

Content Editor

Related News