ਗਾਰਗੀ ਕਾਲਜ ਮਾਮਲਾ: DCW ਨੇ ਪੁਲਸ ਅਤੇ ਕਾਲਜ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ

02/10/2020 5:15:27 PM

ਨਵੀਂ ਦਿੱਲੀ—ਦਿੱਲੀ ਯੂਨੀਵਰਸਿਟੀ ਨੇ ਗਾਰਗੀ ਕਾਲਜ ਦੇ ਸਾਲਾਨਾ ਫੈਸਟੀਵਲ 'ਚ ਲੜਕਿਆਂ ਨਾਲ ਛੇੜ-ਛਾੜ ਦਾ ਮਾਮਲਾ ਵੱਧਦਾ ਹੀ ਜਾ ਰਿਹਾ ਹੈ। ਕਾਲਜ ਦੀਆਂ ਵਿਦਿਆਰਥਣਾਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਦੌਰਾਨ ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ) ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਦੇ ਹੋਏ ਗਾਰਗੀ ਕਾਲਜ ਪਹੁੰਚੀਆਂ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਉੱਥੇ ਉਨ੍ਹਾਂ ਨੇ ਵਿਦਿਆਰਥਣਾਂ ਨਾਲ ਗੱਲਬਾਤ ਕਰ ਤੇ ਸ਼ੁੱਕਰਵਾਰ ਨੂੰ ਛੇੜ-ਛਾੜ ਦੀ ਘਟਨਾ ਦੀ ਜਾਣਕਾਰੀ ਲਈ। ਵਿਦਿਆਰਥਣਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹੈ। ਇਸ ਮਾਮਲੇ 'ਚ ਦਿੱਲੀ ਪੁਲਸ ਅਤੇ ਕਾਲਜ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ।

PunjabKesari

ਦੱਸਣਯੋਗ ਹੈ ਕਿ ਵੀਰਵਾਰ ਯਾਨੀ ਕਿ 6 ਫਰਵਰੀ ਨੂੰ ਕਾਲਜ 'ਚ ਸਾਲਾਨਾ ਫੈਸਟੀਵਲ ਚਲ ਰਿਹਾ ਸੀ, ਉਸ ਦੌਰਾਨ ਕੁਝ ਸ਼ਰਾਬੀ ਕਾਲਜ ਦਾ ਗੇਟ ਟੱਪ ਕੇ ਅੰਦਰ ਦਾਖਲ ਹੋ ਗਏ ਸਨ। ਉਨ੍ਹਾਂ ਨੇ ਕੁੜੀਆਂ ਨਾਲ ਬਦਤਮੀਜ਼ੀ ਕੀਤੀ। ਕੁੜੀਆਂ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਕੁਝ ਦੋਸ਼ੀ ਕੰਧ ਟੱਪ ਕੇ ਵੀ ਕਾਲਜ ਅੰਦਰ ਦਾਖਲ ਹੋਏ ਸਨ। ਉਨ੍ਹਾਂ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਕਾਲਜ ਪ੍ਰਸ਼ਾਸਨ ਨੂੰ ਵੀ ਇਸ ਦੀ ਸ਼ਿਕਾਇਤ ਕੀਤੀ ਸੀ ਪਰ ਉਨ੍ਹਾਂ ਨੂੰ ਕੋਈ ਮਦਦ ਨਹੀਂ ਮਿਲੀ।


Iqbalkaur

Content Editor

Related News