ਵਿਦਿਆਰਥਣਾਂ ਨੇ ਪ੍ਰਿੰਸੀਪਲ ''ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼, ਕਾਲਜ ''ਚ ਕੀਤਾ ਪ੍ਰਦਰਸ਼ਨ
Friday, May 23, 2025 - 11:42 AM (IST)

ਬਿਲਾਸਪੁਰ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ 'ਬੰਦਲਾ ਹਾਈਡ੍ਰੋ ਇੰਜੀਨੀਅਰਿੰਗ ਕਾਲਜ' ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਨੂੰ ਵਿਦਿਆਰਥਣਾਂ ਵਲੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੇ ਵੀਰਵਾਰ ਨੂੰ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਵੀਡੀਓ 'ਚ ਮੁਲਜ਼ਮ ਹਸਪਤਾਲ 'ਚ ਦਾਖ਼ਲ ਵਿਦਿਆਰਥਣ ਨੂੰ ਕੰਬਲ ਦੇ ਅੰਦਰ ਗਲਤ ਢੰਗ ਨਾਲ ਛੂਹਣ ਦੀ ਕੋਸ਼ਿਸ਼ ਕਰਦੇ ਹੋਏ ਦਿਖਾਇ ਗਿਆ ਸੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮਾਰਚ 2024 ਦੀ ਹੈ। ਬਿਲਾਸਪੁਰ ਦੇ ਪੁਲਸ ਸੁਪਰਡੈਂਟ ਸੰਦੀਪ ਧਵਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਹੋ ਗਈਆਂ ਛੁੱਟੀਆਂ ! ਅੱਗ ਵਰ੍ਹਾਊ ਗਰਮੀ ਦੌਰਾਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਿਲ੍ਹਾ ਪੱਧਰੀ ਜਾਂਚ ਕਮੇਟੀ ਗਠਿਤ ਕੀਤੀ ਗਈ, ਜਿਸ ਨੇ ਆਪਣੀ ਰਿਪੋਰਟ ਤਕਨੀਕੀ ਸਿੱਖਿਆ ਵਿਭਾਗ ਨੂੰ ਸੌਂਪ ਦਿੱਤੀ ਹੈ। ਜਾਂਚ ਪੈਨਲ ਦੀ ਚੇਅਰਪਰਸਨ ਵਿਭਾਗ ਸ਼ਰਮਾ ਨੇ ਕਿਹਾ,''ਕਮੇਟੀ ਨੇ ਸਾਰੇ ਪੱਖਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਇਕ ਰਿਪੋਰਟ ਤਿਆਰ ਕੀਤੀ ਹੈ, ਜਿਸ ਨੂੰ ਸੰਬੰਧਤ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ।'' ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਕਸ਼ੈ ਸੂਦ ਨੇ ਕਿਹਾ ਕਿ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਵਿਚ ਸੁੰਦਰਨਗਰ ਇੰਜੀਨੀਅਰਿੰਗ ਕਾਲਜ ਦੀ ਇਕ ਸਾਬਕਾ ਵਿਦਿਆਰਥਣ ਵਲੋਂ ਅਪ੍ਰੈਲ 'ਚ ਈ-ਸਮਾਧਾਨ ਪੋਰਟਲ 'ਤੇ ਉਸੇ ਵਿਅਕਤੀ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਵੀ ਇੰਟਰਨੈੱਟ 'ਤੇ ਵਾਇਰਲ ਹੋ ਗਈ ਹੈ। ਸ਼ਿਕਾਇਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਕਾਲਜ 'ਚ ਪੜ੍ਹਦੀ ਸੀ, ਉਦੋਂ 'ਬੰਦਲਾ ਹਾਈਡ੍ਰੋ ਇੰਜੀਨੀਅਰਿੰਗ ਕਾਲਜ' ਦੇ ਮੌਜੂਦਾ ਡਾਇਰੈਕਟਰ ਉਸ ਸਮੇਂ ਉੱਥੇ ਸੀਨੀਅਰ ਫੈਕਲਟੀ ਦੇ ਅਹੁਦੇ 'ਤੇ ਸਨ ਅਤੇ ਉਨ੍ਹਾਂ ਨੇ ਵਿਦਿਆਰਥਣਾਂ ਨਾਲ ਗਲਤ ਰਵੱਈਆ ਕੀਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e