ਜੰਤਰ ਮੰਤਰ ਵਿਖੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ, ਕਈ ਵਿਦਿਆਰਥੀ ਲਏ ਗਏ ਹਿਰਾਸਤ ’ਚ

06/27/2024 1:10:29 AM

ਨਵੀਂ ਦਿੱਲੀ, (ਏਜੰਸੀਆਂ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਨੇ ਬੁੱਧਵਾਰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਕੇ ਨੀਟ-ਯੂ. ਜੀ. ਘਟਨਾ ਵਿਰੁੱਧ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।

ਵਿਦਿਆਰਥੀਆਂ ਨੇ ਨੀਟ ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੂੰ ਖਤਮ ਕਰਨ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ। ਬਾਅਦ ਦੁਪਹਿਰ ਪੁਲਸ ਜੰਤਰ-ਮੰਤਰ ਪਹੁੰਚੀ ਤੇ ਉਸ ਨੇ ਕੁਝ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਵਿਦਿਆਰਥੀਆਂ ਨੇ ਵਾਈਸ ਚਾਂਸਲਰ ਸ਼ਾਂਤੀਸ਼੍ਰੀ ਡੀ ਪੰਡਿਤ ਨੂੰ ਇਸ ਸਬੰਧੀ ਇਕ ਮੰਗ ਪੱਤਰ ਵੀ ਸੌਂਪਿਆ।


Rakesh

Content Editor

Related News