ਸਕੂਲ ਜਾਂਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ! ਟੋਏ ''ਚ ਡਿੱਗੀ ਬੱਸ, ਮੇਰਠ ''ਚ ਮਚਿਆ ਚੀਕ-ਚਿਹਾੜਾ

Wednesday, Apr 08, 2026 - 01:32 PM (IST)

ਸਕੂਲ ਜਾਂਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ! ਟੋਏ ''ਚ ਡਿੱਗੀ ਬੱਸ, ਮੇਰਠ ''ਚ ਮਚਿਆ ਚੀਕ-ਚਿਹਾੜਾ

ਮੇਰਠ: ਬੁੱਧਵਾਰ ਸਵੇਰੇ ਮੇਰਠ ਦੇ ਦੌਰਾਲਾ ਇਲਾਕੇ ਵਿੱਚ ਉਸ ਸਮੇਂ ਚੀਕ-ਚਿਹਾੜਾ ਮਚ ਗਿਆ, ਜਦੋਂ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਕਰੀਬ 12 ਫੁੱਟ ਡੂੰਘੇ ਟੋਏ ਵਿੱਚ ਜਾ ਪਲਟੀ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਬੱਸ ਵਿੱਚ 50 ਤੋਂ 55 ਸਕੂਲ ਵਿਦਿਆਰਥੀ ਸਵਾਰ ਸਨ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਇਸ ਘਟਨਾ ਦੌਰਾਨ ਪਿੰਡ ਵਾਸੀਆਂ ਨੇ ਬਹਾਦਰੀ ਦਿਖਾਉਂਦੇ ਹੋਏ ਬੱਚਿਆਂ ਨੂੰ ਬਾਹਰ ਕੱਢਿਆ।

ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਜਾਣਕਾਰੀ ਮੁਤਾਬਕ ਇਹ ਹਾਦਸਾ ਅਜੌਤਾ ਮੋੜ ਨੇੜੇ ਵਾਪਰਿਆ ਹੈ। ਬੱਸ ਪਲਟਦੇ ਹੀ ਬੱਚਿਆਂ ਦੀਆਂ ਚੀਕਾਂ ਸੁਣ ਕੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨ ਅਤੇ ਰਾਹਗੀਰ ਤੁਰੰਤ ਮਦਦ ਲਈ ਪਹੁੰਚ ਗਏ। ਕਈ ਮਾਪੇ, ਜੋ ਮੋਟਰਸਾਈਕਲਾਂ 'ਤੇ ਬੱਸ ਦਾ ਪਿੱਛਾ ਕਰ ਰਹੇ ਸਨ, ਨੇ ਵੀ ਬਚਾਅ ਕਾਰਜਾਂ ਵਿੱਚ ਹੱਥ ਵਟਾਇਆ। ਪਿੰਡ ਵਾਸੀਆਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਸ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਬੱਚਿਆਂ ਨੂੰ ਮੌਤ ਦੇ ਮੂੰਹ 'ਚ ਛੱਡ ਕੇ ਆਪ ਫ਼ਰਾਰ ਹੋ ਗਿਆ। ਇਸ ਹਾਦਸੇ ਵਿੱਚ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। 

ਇਹ ਵੀ ਪੜ੍ਹੋ - ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ

ਜਾਣਕਾਰੀ ਅਨੁਸਾਰ ਇਹ ਬੱਸ ਸੇਂਟ ਮੈਰੀ ਅਕੈਡਮੀ ਦੀ ਸੀ, ਜਿਸ ਨੂੰ ਆਸਿਫ਼ ਟ੍ਰਾਂਸਪੋਰਟ ਵੱਲੋਂ ਚਲਾਇਆ ਜਾ ਰਿਹਾ ਸੀ। ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਰੁਮਾਨ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਫਰਾਰ ਡਰਾਈਵਰ ਦੀ ਭਾਲ ਜਾਰੀ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਮਾਪੇ ਸਕੂਲ ਪਹੁੰਚ ਗਏ ਅਤੇ ਸਕੂਲ ਪ੍ਰਬੰਧਕਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮਾਪਿਆਂ ਨੇ ਸਕੂਲ ਬੱਸਾਂ ਦੀ ਮਾੜੀ ਹਾਲਤ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਹੋ ਰਹੇ ਖਿਲਵਾੜ 'ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਕੁਝ ਬੱਚਿਆਂ ਨੂੰ ਸਕੂਲ ਵਿੱਚ ਹੀ ਮੁੱਢਲੀ ਸਹਾਇਤਾ ਦਿੱਤੀ ਗਈ, ਜਦਕਿ ਗੰਭੀਰ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News