ਤਾਜ ਮਹਿਲ ਤੋਂ ਪਰਤਦਿਆਂ ਟਰੱਕ ''ਚ ਵੱਜੀ ਸਕੂਲੀ ਬੱਸ ! 4 ਵਿਦਿਆਰਥੀਆਂ ਦੀ ਮੌਤ, 35 ਜ਼ਖਮੀ
Tuesday, Nov 24, 2026 - 09:59 AM (IST)
ਕੌਸ਼ਾਂਬੀ (ਉੱਤਰ ਪ੍ਰਦੇਸ਼) : ਉੱਤਰ ਪ੍ਰਦੇਸ਼ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਨਾਲ 4 ਬੱਚਿਆਂ ਦੀ ਮੌਤ ਹੋ ਗਈ ਅਤੇ 35 ਬੱਚੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ। ਇਸ ਹਾਦਸੇ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ: 15 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ! ਇਕ ਹਫ਼ਤੇ 'ਚ ਚਾਂਦੀ 28,500 ਡਿੱਗੀ, ਕੀਮਤਾਂ 'ਤੇ ਮਾਹਿਰਾਂ ਦਾ ਵੱਡਾ ਖੁਲਾਸਾ
ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਐਕਸਪ੍ਰੈਸਵੇਅ ਦੇ 209ਵੇਂ ਕਿਲੋਮੀਟਰ ਨੇੜੇ ਵਾਪਰਿਆ ਹੈ, ਜੋ ਥਥੀਆ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਪੁਲਸ ਨੇ ਦੱਸਿਆ ਕਿ ਟੱਕਰ ਵਿੱਚ ਲਗਭਗ 35 ਵਿਦਿਆਰਥੀਆਂ ਸਣੇ ਇੱਕ ਅਧਿਆਪਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਕੂਲੀ ਬੱਚਿਆਂ ਨੂੰ ਆਗਰਾ ਤੋਂ ਕੌਸ਼ਾਂਬੀ ਪਿਕਨਿਕ ਲਈ ਲੈ ਜਾ ਰਹੀ ਸੀ। ਇਹ ਸਮੂਹ ਮੰਗਲਵਾਰ ਨੂੰ ਵਾਪਸ ਆ ਰਿਹਾ ਸੀ, ਜਦੋਂ ਐਕਸਪ੍ਰੈਸਵੇਅ 'ਤੇ ਰੁਕੀ ਬੱਸ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਸਾਲਿਆਂ ਦੇ ਵਿਆਹ 'ਤੇ ਜੀਜੇ ਨੇ ਪਾਏ 1-1 ਕਰੋੜ ਰੁਪਏ ਦੇ ਨੋਟਾਂ ਦੇ ਹਾਰ ! ਪਿਆਰ ਦੀ ਵੀਡੀਓ ਹੋਈ ਵਾਇਰਲ
ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰ ਦੀ ਮੌਤ ਹੋ ਗਈ, ਕਈ ਬੱਚੇ ਜ਼ਖਮੀ ਹੋ ਗਏ। ਹਾਦਸੇ ਸਮੇਂ ਬੱਸ ਵਿੱਚ ਲਗਭਗ 50 ਵਿਦਿਆਰਥੀ ਅਤੇ ਛੇ ਅਧਿਆਪਕ ਸਵਾਰ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਬਚਾਅ ਅਤੇ ਰਾਹਤ ਕਾਰਜ ਤੁਰੰਤ ਸ਼ੁਰੂ ਕੀਤੇ ਗਏ ਅਤੇ ਜ਼ਖਮੀ ਬੱਚਿਆਂ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਤਿਰਵਾ ਮੈਡੀਕਲ ਕਾਲਜ ਲਿਜਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ: ਬਦਲਣ ਵਾਲੀ ਹੈ ਇਨ੍ਹਾਂ ਮੂਲਾਂਕ ਵਾਲਿਆਂ ਦੀ ਕਿਸਮਤ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
