24 ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ''ਚ ਅਧਿਆਪਕ ਗ੍ਰਿਫ਼ਤਾਰ

Monday, Jun 23, 2025 - 12:13 PM (IST)

24 ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ''ਚ ਅਧਿਆਪਕ ਗ੍ਰਿਫ਼ਤਾਰ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ 'ਚ 24 ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਇਕ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। 8ਵੀਂ ਤੋਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਕੂਲ ਪ੍ਰਿੰਸੀਪਲ ਨੂੰ ਛੇੜਛਾੜ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਸ਼ੁੱਕਰਵਾਰ ਨੂੰ 24 ਵਿਦਿਆਰਥਣਾਂ ਨੇ ਪ੍ਰਿੰਸੀਪਲ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਜਿਸ 'ਚ ਦੋਸ਼ ਲਗਾਇਆ ਗਿਆ ਸੀ ਕਿ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਹੈ।

ਇਹ ਵੀ ਪੜ੍ਹੋ : ਅਹਿਮਦਾਬਾਦ ਪਲੇਨ ਕ੍ਰੈਸ਼ 'ਚ ਬਚਿਆ ਵਿਸ਼ਵਾਸ ਕੁਮਾਰ ਗ੍ਰਿਫ਼ਤਾਰ! ਜਾਣੋ ਪੂਰੀ ਸੱਚਾਈ

ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਸ਼ਿਕਾਇਤ ਸਕੂਲ ਦੀ ਜਿਨਸੀ ਸ਼ੋਸ਼ਣ ਵਿਰੋਧੀ ਕਮੇਟੀ ਨੂੰ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਵਿਦਿਆਰਥਣਾਂ ਦੇ ਮਾਪਿਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ ਅਤੇ ਇਹ ਪਾਇਆ ਗਿਆ ਕਿ ਉਨ੍ਹਾਂ 'ਚੋਂ ਜ਼ਿਆਦਾਤਰ ਨੂੰ ਆਪਣੀ ਕੁੜੀ ਨਾਲ ਹੋਈ ਛੇੜਛਾੜ ਬਾਰੇ ਕੋਈ ਜਾਣਕਾਰੀ ਨਹੀਂ ਸੀ। ਪੁਲਸ ਸੂਤਰਾਂ ਨੇ ਦੱਸਿਆ ਕਿ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਵਿਰੁੱਧ ਭਾਰਤੀ ਦੰਡ ਸੰਹਿਤਾ ਦੀ ਧਾਰਾ 75 (ਜਿਨਸੀ ਸ਼ੋਸ਼ਣ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (POCSO) ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News