ਵਿਦਿਆਰਥਣਾਂ ਨਾਲ ਭਰੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ; 3 ਦੀ ਮੌਤ, ਕਈ ਹੋਰ ਜ਼ਖ਼ਮੀ
Tuesday, Mar 04, 2025 - 11:03 AM (IST)

ਮਹਰਾਜਗੰਜ- ਮੰਗਲਵਾਰ ਸਵੇਰੇ ਟਾਇਰ ਫਟਣ ਕਾਰਨ ਇਕ ਬੋਲੈਰੋ ਗੱਡੀ ਪਲਟ ਗਈ। ਇਸ ਹਾਦਸੇ 'ਚ ਤਿੰਨ ਵਿਦਿਆਰਥਣਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 11 ਹੋਰ ਵਿਦਿਆਰਥਣਾਂ ਜ਼ਖ਼ਮੀ ਹੋ ਗਈਆਂ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਜ਼ਖ਼ਮੀਆਂ 'ਚੋਂ 6 ਦੀ ਹਾਲਤ ਗੰਭੀਰ ਹੈ। ਇਹ ਭਿਆਨਕ ਹਾਦਸਾ ਉੱਤਰ ਪ੍ਰਦੇਸ਼ ਦੇ ਮਹਰਾਜਗੰਜ ਜ਼ਿਲ੍ਹੇ 'ਚ ਵਾਪਰਿਆ। ਪੁਲਸ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੀਆਂ 15 ਵਿਦਿਆਰਥਣਾਂ ਸਵੇਰੇ ਕਾਰ 'ਤੇ ਬੋਰਡ ਪ੍ਰੀਖਿਆ ਦੇਣ ਜਾ ਰਹੀਆਂ ਸਨ।
ਇਹ ਵੀ ਪੜ੍ਹੋ : ਰਿੰਗ ਸੈਰਾਮਨੀ 'ਚ ਹੰਗਾਮਾ, ਕੁੜੀ ਦੀ ਸਹੇਲੀ ਦਾ ਖੁਲਾਸਾ... ਲਾੜੇ ਨੇ ਲਿਆ ਵੱਡਾ ਫ਼ੈਸਲਾ
ਜ਼ਿਲ੍ਹੇ ਦੇ ਫਰੇਂਦਾ ਥਾਣਾ ਖੇਤਰ ਦੇ ਸਿਕੰਦਰਾਜੀਤਪੁਰ 'ਚ ਧਾਨੀ-ਫਰੇਂਦਾ ਮਾਰਗ ਕੋਲ ਉਨ੍ਹਾਂ ਦੀ ਗੱਡੀ ਦਾ ਟਾਇਰ ਅਚਾਨਕ ਫਟ ਗਿਆ ਅਤੇ ਉਹ ਬੇਕਾਬੂ ਹੋ ਕੇ ਪਲਟ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਕਾਰ ਸਵਾਰ ਚਾਂਦਨੀ ਪਟੇਲ (15), ਗਾਇਤਰੀ ਗੌੜ (17) ਅਤੇ ਪ੍ਰੀਤੀ (16) ਦੀ ਮੌਤ ਹੋ ਗਈ। ਘਟਨਾ 'ਚ ਵਾਹਨ ਚਾਲਕ ਅਤੇ 11 ਹੋਰ ਵਿਦਿਆਰਥਣਾਂ ਜ਼ਖ਼ਮੀ ਹੋ ਗਈਆਂ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ, ਉਨ੍ਹਾਂ 'ਚੋਂ 6 ਗੰਭੀਰ ਰੂਪ ਨਾਲ ਜ਼ਖ਼ਮੀ ਹਨ। ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥਣਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8