ਕੋਰੋਨਾ ਬਾਰੇ ਵਿਦਿਆਰੀਆਂ ਨੂੰ ਕੀਤਾ ਜਾਵੇਗਾ ਜਾਗਰੂਕ, HDR ਮੰਤਰਾਲਾ ਨੇ ਜਾਰੀ ਕੀਤਾ ਨਿਰਦੇਸ਼
Wednesday, Mar 04, 2020 - 08:09 PM (IST)
ਨਵੀਂ ਦਿੱਲੀ — ਕੋਰੋਨਾ ਵਾਇਰਸ ਬਾਰੇ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੇਂਦਰ ਸਰਕਾਰ ਨੇ ਮਨੁੱਖੀ ਸਰੋਤ ਵਿਕਾਸ (ਐੱਚ.ਆਰ.ਡੀ.) ਮੰਤਰਾਲਾ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕੋਰੋਨਾ ਵਾਇਰਸ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ 'ਚ ਜਾਗਰੂਕਤਾ ਫੈਲਾਉਣ।
ਐੱਚ.ਆਰ.ਡੀ. ਮੰਤਰਾਲਾ ਵੱਲੋਂ ਜਾਰੀ ਨਿਰਦੇਸ਼ 'ਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ 'ਚ ਕੋਰੋਵਾ ਵਾਇਰਸ ਬਾਰੇ ਜਾਗਰੂਕਤਾ ਫੈਲਾਉਣ ਲਈ ਉਨ੍ਹਾਂ ਨੂੰ ਬਰੇਕ ਟਾਈਮ 'ਚ ਹੱਥ ਧੋਣ, ਖੰਘਦੇ ਜਾਂ ਛਿੱਕ ਮਾਰਦੇ ਸਮੇਂ ਰੁਮਾਲ ਦੀ ਵਰਤੋਂ ਕਰਨ, ਬੀਮਾਰ ਹੋਣ 'ਤੇ ਸਕੂਲ ਨੇ ਆਉਣ 'ਤੇ ਜਨਤਕ ਥਾਵਾਂ 'ਤੇ ਨਾ ਜਾਣ ਲਈ ਪ੍ਰੇਰਿਤ ਕਰਨ ਲਈ ਕਿਹਾ ਗਿਆ ਹੈ। ਐੱਚ.ਆਰ.ਡੀ. ਵੱਲੋਂ ਕਿਹਾ ਗਿਆ ਹੈ ਕਿ ਨਾ ਸਿਰਫ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ 'ਚ ਮਦਦ ਮਿਲੇਗੀ ਸਗੋਂ ਇਹ ਫਲੂ ਨਾਲ ਹੋਣ ਵਾਲੀ ਬੀਮਾਰੀਆਂ ਨੂੰ ਰੋਕਣ 'ਚ ਵੀ ਅਸਰਦਾਰ ਹੋਵੇਗਾ।