ਮਹਿਲਾ ਕਾਂਸਟੇਬਲ ਨਾਲ ਬਲਾਤਕਾਰ ਦੇ ਦੋਸ਼ ''ਚ ਸਬ-ਇੰਸਪੈਕਟਰ ਮੁਅੱਤਲ

02/21/2024 1:46:00 AM

ਦੇਵਰੀਆ — ਦੇਵਰੀਆ ਜ਼ਿਲ੍ਹੇ 'ਚ ਇਕ ਮਹਿਲਾ ਕਾਂਸਟੇਬਲ ਨੂੰ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਬਲਾਤਕਾਰ ਕਰਨ ਦੇ ਦੋਸ਼ 'ਚ ਇਕ ਸਬ-ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਸ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਸ ਸੁਪਰਡੈਂਟ ਸੰਕਲਪ ਸ਼ਰਮਾ ਨੇ ਸੋਮਵਾਰ ਨੂੰ ਸਬ-ਇੰਸਪੈਕਟਰ ਅੰਕਿਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 15 ਫਰਵਰੀ ਨੂੰ ਦਰਜ ਹੋਏ ਮਾਮਲੇ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ 2 ਮਾਰਚ 2020 ਨੂੰ ਅੰਕਿਤ ਸਿੰਘ ਨੇ ਆਜ਼ਮਗੜ੍ਹ 'ਚ ਤਾਇਨਾਤ ਇਕ ਮਹਿਲਾ ਕਾਂਸਟੇਬਲ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਲਿਆ ਅਤੇ ਫਿਰ ਉਸ ਨਾਲ ਸਰੀਰਕ ਸਬੰਧ ਬਣਾਏ।

ਇਹ ਵੀ ਪੜ੍ਹੋ - ਕਾਟਨ ਕੈਂਡੀ ਨਾਲ ਹੁੰਦੈ ਕੈਂਸਰ ਦਾ ਖ਼ਤਰਾ, ਤਾਮਿਲਨਾਡੂ ਸਰਕਾਰ ਨੇ ਲਗਾਈ ਪਾਬੰਦੀ

ਦੋਸ਼ ਹੈ ਕਿ ਉਸ ਨੇ ਮਹਿਲਾ ਕਾਂਸਟੇਬਲ ਦੀਆਂ ਅਸ਼ਲੀਲ ਤਸਵੀਰਾਂ ਵੀ ਖਿੱਚੀਆਂ। ਮਹਿਲਾ ਕਾਂਸਟੇਬਲ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਇੰਸਪੈਕਟਰ ਖ਼ਿਲਾਫ਼ ਬਲਾਤਕਾਰ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਪੁਲਸ ਸੁਪਰਡੈਂਟ ਸੰਕਲਪ ਸ਼ਰਮਾ ਨੇ ਮੰਗਲਵਾਰ ਨੂੰ ਕਿਹਾ ਕਿ ਮਹਿਲਾ ਕਾਂਸਟੇਬਲ ਨੇ 9 ਫਰਵਰੀ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ 15 ਫਰਵਰੀ ਨੂੰ ਗੌਰੀ ਬਾਜ਼ਾਰ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਮੋਬਾਈਲ ਫੋਨ ਬੰਦ ਹੈ ਪਰ ਉਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਸ਼ੰਭੂ ਬਾਰਡਰ 'ਤੇ ਤਾਇਨਾਤ ਇਕ ਹੋਰ ਪੁਲਸ ਮੁਲਾਜ਼ਮ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Inder Prajapati

Content Editor

Related News