ਦੀਵਾਲੀ ਤੋਂ ਪਹਿਲਾਂ PM ਮੋਦੀ ’ਤੇ ਆਤਮਘਾਤੀ ਹਮਲੇ ਦੀ ਸਾਜਿਸ਼, ਖ਼ੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
Tuesday, Oct 18, 2022 - 02:57 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ ਨੂੰ ਲੈ ਕੇ ਖ਼ੁਫੀਆ ਏਜੰਸੀਆਂ ਨੇ ਵੱਡਾ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਮੁਤਾਬਕ ਦੀਵਾਲੀ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਨਿਸ਼ਾਨੇ 'ਤੇ ਹਨ। ਖ਼ੁਫੀਆ ਏਜੰਸੀਆਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਮੋਦੀ ’ਤੇ ਅੱਤਵਾਦੀਆਂ ਵਲੋਂ ਆਤਮਘਾਤੀ ਹਮਲੇ ਦੀ ਸਾਜਿਸ਼ ਰਚੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਨਮੋਲ ਗਗਨ ਨੇ ਗੁਜਰਾਤ ’ਚ ਕੀਤਾ ਚੋਣ ਪ੍ਰਚਾਰ, ਕਿਹਾ- ਭੀੜ ਦੱਸਦੀ ਹੈ ਲੋਕ ਬਦਲਾਅ ਲਈ ਤਿਆਰ ਹਨ
ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ’ਤੇ ਹਮਲਾ ਕਰਨ ਲਈ ਅੱਤਵਾਦੀ ਰੈਲੀ ਜਾਂ ਰੋਡ ਸ਼ੋਅ ਵਿਚ ਵੀ ਐਂਟਰੀ ਲੈ ਸਕਦੇ ਹਨ। ਖ਼ੁਫੀਆ ਏਜੰਸੀਆਂ ਦੇ ਦਸਤਾਵੇਜ਼ਾਂ ਤੋਂ ਇਹ ਖ਼ੁਲਾਸਾ ਹੋਇਆ ਹੈ ਕਿ ਪ੍ਰਧਾਨ ਮੰਤਰੀ ’ਤੇ ਹਮਲਾ ਕਰਨ ਲਈ ਪਾਕਿਸਤਾਨੀ ਖ਼ੁਫੀਆ ਏਜੰਸੀ ISI ਨੇ ਲਸ਼ਕਰ-ਏ-ਤੋਇਬਾ ਨੂੰ ਇਸ ਕੰਮ ਨੂੰ ਅੰਜ਼ਾਮ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸੇ ਪ੍ਰੋਗਰਾਮ ’ਚ ਆਤਮਘਾਤੀ ਹਮਲੇ ਦੀ ਸਾਜਿਸ਼ ਰਚੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭਾਰਤ-ਪਾਕਿ ਸਰਹੱਦ ’ਤੇ ਬਣੇ ਇਸ ਸਕੂਲ 'ਚ ਪੜ੍ਹਿਆ ਹਰ ਦੂਜਾ ਬੱਚਾ ਬਣਦਾ ਹੈ ਡਾਕਟਰ
ISI ਦੇ ਅੱਤਵਾਦੀਆਂ ਦੇ ਇਨ੍ਹਾਂ ਨਾਕਾਮ ਮਨਸੂਬਿਆਂ ਦੀ ਭਾਰਤੀ ਸੁਰੱਖਿਆ ਦਸਤਿਆਂ ਨੂੰ ਭਿਣਕ ਲੱਗ ਗਈ ਹੈ ਅਤੇ ਉਹ ਇਸ ਅਲਰਟ ਨੂੰ ਵੇਖਦੇ ਹੋਏ ਚੌਕੰਨੇ ਹੋ ਗਏ ਹਨ। ਦੱਸ ਦੇਈਏ ਕਿ ਖ਼ੁਫੀਆ ਏਜੰਸੀਆਂ ਵਲੋਂ ਇਹ ਅਲਰਟ ਅਜਿਹੇ ਸਮੇਂ ਆਇਆ ਹੈ, ਜਦੋਂ ਪ੍ਰਧਾਨ ਮੰਤਰੀ ਮੋਦੀ ਅਗਲੇ ਇਕ ਹਫ਼ਤੇ ਦੌਰਾਨ ਗੁਜਰਾਤ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ’ਤੇ ਹਨ।
ਇਹ ਵੀ ਪੜ੍ਹੋ- ਪਿਤਾ ਦੇ ਸੰਘਰਸ਼ ਦੀ ਕਹਾਣੀ; ਪੁੱਤ ਦੀ ਮੌਤ ਦੇ ਇਨਸਾਫ਼ ਲਈ 72 ਦੀ ਉਮਰ ’ਚ ਕਾਨੂੰਨ ਦੀ ਪੜ੍ਹਾਈ ਕਰ ਜਿੱਤੀ ਜੰਗ