CRPF ਦੇ ਜਵਾਨ ਵਲੋਂ ਖ਼ੁਦਕੁਸ਼ੀ: ਲਟਕਦੀ ਮਿਲੀ ਲਾਸ਼, 3 ਸਾਲਾਂ ਤੋਂ ਪੇਕੇ ਰਹਿ ਰਹੀ ਸੀ ਪਤਨੀ
Saturday, Sep 21, 2024 - 10:42 AM (IST)
ਧਮਤਰੀ : ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਦੇ ਇੱਕ ਜਵਾਨ ਨੇ ਕਥਿਤ ਤੌਰ ’ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਆਰਪੀਐੱਫ ਜਵਾਨ ਸੁਰੇਸ਼ ਸੋਨਵਾਨੀ (35) ਦੀ ਲਾਸ਼ ਵੀਰਵਾਰ ਨੂੰ ਅਰਜੁਨੀ ਥਾਣਾ ਖੇਤਰ ਦੇ ਡੇਮਰ ਪਿੰਡ ਵਿੱਚ ਉਸਦੇ ਘਰ ਵਿੱਚ ਲਟਕਦੀ ਹੋਈ ਮਿਲੀ। ਉਹਨਾਂ ਦੱਸਿਆ ਕਿ ਸੋਨਵਾਨੀ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਤਾਇਨਾਤ ਸੀ ਅਤੇ ਇਕ ਮਹੀਨੇ ਦੀ ਛੁੱਟੀ 'ਤੇ ਛੱਤੀਸਗੜ੍ਹ 'ਚ ਆਪਣੇ ਪਿੰਡ ਆਇਆ ਸੀ।
ਇਹ ਵੀ ਪੜ੍ਹੋ - BREAKING: ਹਰਿਆਣਾ 'ਚ ਕਾਂਗਰਸੀ ਉਮੀਦਵਾਰ ਦੇ ਕਾਫਲੇ 'ਤੇ ਅੰਨ੍ਹੇਵਾਹ ਫਾਇਰਿੰਗ, ਵਰਕਰ ਦੇ ਲੱਗੀ ਗੋਲੀ
ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਘਰੇਲੂ ਝਗੜੇ ਤੋਂ ਬਾਅਦ ਕਾਂਸਟੇਬਲ ਦੀ ਪਤਨੀ ਆਪਣੇ 7 ਸਾਲ ਦੇ ਬੇਟੇ ਨਾਲ ਪੇਕੇ ਘਰ ਚਲੀ ਗਈ ਸੀ। ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਸੋਨਵਾਨੀ ਇਸ ਗੱਲ ਤੋਂ ਪਰੇਸ਼ਾਨ ਸੀ। ਉਹਨਾਂ ਨੇ ਕਿਹਾ, 'ਸੋਨਵਾਨੀ ਦੀ ਪਤਨੀ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ। ਉਹ ਛੁੱਟੀ 'ਤੇ ਸੋਨਵਾਨੀ ਦੇ ਘਰ ਆਉਣ ਤੋਂ ਬਾਅਦ ਵਾਪਸ ਆ ਗਈ ਸੀ। ਕੁਝ ਦਿਨ ਪਹਿਲਾਂ ਜੋੜੇ ਦੀ ਕਿਸੇ ਗੱਲ ਨੂੰ ਲੈ ਕੇ ਫਿਰ ਤੋਂ ਲੜਾਈ ਹੋ ਗਈ ਸੀ।' ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੂੰ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8