ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸੁਖਦੇਵ ਢੀਂਡਸਾ

01/31/2022 2:22:38 PM

ਨਵੀਂ ਦਿੱਲੀ (ਭਾਸ਼ਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਪ੍ਰਚਾਰ ਮੁਹਿੰਮ ਦਰਮਿਆਨ ਦੋਹਾਂ ਨੇਤਾਵਾਂ ਦੀ ਇਹ ਮੁਲਾਕਾਤ ਸੰਸਦ ਭਵਨ 'ਚ ਹੋਈ। ਮੋਦੀ ਨੇ ਇਸ ਮੁਲਾਕਾਤ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਟਵੀਟ ਕੀਤਾ,''ਰਾਜ ਸਭਾ ਸੰਸਦ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਨਾਲ ਸ਼ਾਨਦਾਰ ਮੁਲਾਕਾਤ ਹੋਈ। ਮੁੱਖ ਵਿਸ਼ਿਆਂ 'ਤੇ ਉਨ੍ਹਾਂ ਦੇ ਡੂੰਘੇ ਵਿਚਾਰ ਸੁਣਨਾ ਹਮੇਸ਼ਾ ਆਨੰਦਦਾਇਕ ਹੁੰਦਾ ਹੈ। ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦਾ ਜਜ਼ਬਾ ਹਮੇਸ਼ਾ ਦਿਖਾਈ ਦਿੰਦਾ ਹੈ।''

PunjabKesari

ਦੱਸਣਯੋਗ ਹੈ ਕਿ ਭਾਜਪਾ ਨੇ ਪੰਜਾਬ 'ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਨੇਤਾਵਾਂ 'ਚ ਸ਼ਾਮਲ ਸਨ ਪਰ ਬਾਅਦ 'ਚ ਉਹ ਪਾਰਟੀ ਤੋਂ ਵੱਖ ਹੋ ਗਏ ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬਣਾ ਲਈ ਸੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਣੀ ਹੈ।

PunjabKesari


DIsha

Content Editor

Related News