ਬਠਿੰਡਾ ਜੇਲ੍ਹ ਨਾਲ ਜੁੜੀਆਂ ਸੁਖਦੇਵ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਦੀਆਂ ਤਾਰਾਂ! ਦੋ ਸ਼ੂਟਰ ਗ੍ਰਿਫ਼ਤਾਰ

Wednesday, Dec 06, 2023 - 12:36 PM (IST)

ਬਠਿੰਡਾ ਜੇਲ੍ਹ ਨਾਲ ਜੁੜੀਆਂ ਸੁਖਦੇਵ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਦੀਆਂ ਤਾਰਾਂ! ਦੋ ਸ਼ੂਟਰ ਗ੍ਰਿਫ਼ਤਾਰ

ਜੈਪੁਰ- ਰਾਜਸਥਾਨ ਦੇ ਜੈਪੁਰ 'ਚ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਗਾਮੇੜੀ ਨੂੰ ਗੋਲੀ ਮਾਰਨ ਵਾਲੇ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਕ ਦੋਸ਼ੀ ਦਾ ਨਾਂ ਰੋਹਿਤ ਰਾਠੌੜ ਹੈ, ਜੋ ਕਿ ਬੀਕਾਨੇਰ ਦਾ ਰਹਿਣ ਵਾਲਾ ਹੈ। ਉੱਥੇ ਹੀ ਦੂਜੇ ਦਾ ਨਾਂ ਨਿਤਿਨ ਫ਼ੌਜੀ ਹੈ, ਉਹ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਦੋਹਾਂ ਨੇ ਮਿਲ ਕੇ ਸੁਖਦੇਵ ਸਿੰਘ ਗੋਗਾਮੇੜੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਕਤਲਕਾਂਡ ਨੂੰ ਲੈ ਕਿ ਖ਼ੁਲਾਸਾ ਹੋਇਆ ਹੈ ਕਿ ਬਠਿੰਡਾ ਜੇਲ੍ਹ 'ਚ ਸੁਖਦੇਵ ਦੇ ਕਤਲ ਦੀ ਸਾਜ਼ਿਸ਼ ਰੱਚੀ ਗਈ ਸੀ। ਪੰਜਾਬ ਪੁਲਸ ਨੇ ਰਾਜਸਥਾਨ ਪੁਲਸ ਨੂੰ ਪਹਿਲਾਂ ਹੀ ਅਲਰਟ ਕਰ ਦਿੱਤਾ ਸੀ। 

ਇਹ ਵੀ ਪੜ੍ਹੋ- ਕਰਣੀ ਸੈਨਾ ਦੇ ਪ੍ਰਧਾਨ ਦੇ ਕਤਲ ਕਾਰਨ ਰਾਜਸਥਾਨ 'ਚ ਅੱਜ ਬੰਦ ਦਾ ਐਲਾਨ, ਹਾਈ ਅਲਰਟ 'ਤੇ ਪੁਲਸ

ਇਹ ਵੀ ਪੜ੍ਹੋ-  ਲਾਰੈਂਸ ਗੈਂਗ ਖਿਲਾਫ਼ ED ਦਾ ਸ਼ਿਕੰਜਾ; ਹਰਿਆਣਾ ਅਤੇ ਰਾਜਸਥਾਨ 'ਚ 13 ਟਿਕਾਣਿਆਂ 'ਤੇ ਮਾਰੇ ਛਾਪੇ

 ਕੀ ਹੈ ਪੂਰਾ ਮਾਮਲਾ-

ਦੱਸਣਯੋਗ ਹੈ ਕਿ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿਚ ਦੋ ਸ਼ੂਟਰਾ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਹਮਲਾਵਰ ਕਰਣੀ ਸੈਨਾ ਦੇ ਪ੍ਰਧਾਨ ਨੂੰ ਮਿਲਣ ਦੇ ਬਹਾਨੇ ਆਏ ਸਨ। ਗੱਲਬਾਤ ਕੀਤੀ ਜਾ ਰਹੀ ਸੀ। ਸੁਖਦੇਵ ਸੋਫੇ 'ਤੇ ਬੈਠ ਕੇ ਮੋਬਾਇਲ 'ਚ ਕੁਝ ਵੇਖ ਰਹੇ ਸਨ, ਤਾਂ ਮਿਲਣ ਦੇ ਬਹਾਨੇ ਤੋਂ ਆਏ ਦੋਹਾਂ ਹਮਲਾਵਰਾਂ ਨੇ ਗੋਲੀਆਂ ਵਰ੍ਹਾਂ ਦਿੱਤੀਆਂ ਅਤੇ 17 ਰਾਊਂਡ ਫਾਇਰ ਕੀਤੇ। ਜਿਸ ਸ਼ਖ਼ਸ ਜ਼ਰੀਏ ਮਿਲਣ ਲਈ ਹਮਲਾਵਰ ਆਏ ਸਨ, ਉਸ ਦੀ ਵੀ ਗੋਲੀ ਲੱਗਣ ਨਾਲ ਮੌਤ ਹੋ ਗਈ। ਰਾਜਧਾਨੀ ਵਿਚ ਚੁਣਾਵੀ ਸਰਗਰਮੀਆਂ ਵਿਚਾਲੇ ਮੰਗਲਵਾਰ ਨੂੰ ਇਸ ਅਪਰਾਧਕ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। 

PunjabKesari

ਦੋਸ਼ੀਆਂ ਨੇ ਕੀਤੀ ਸੀ 17 ਰਾਊਂਡ ਫਾਇਰਿੰਗ

ਓਧਰ ਜੈਪੁਰ ਦੇ ਪੁਲਸ ਕਮਿਸ਼ਨਰ ਬੀਜੂ ਜਾਰਜ ਮੁਤਾਬਕ ਇਹ ਪੂਰੀ ਵਾਰਦਾਤ ਸੁਖਦੇਵ ਦੇ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਸੀ। 20 ਸਕਿੰਟਾਂ ਦੇ ਅੰਦਰ 6 ਵਾਰ ਗੋਲੀਆਂ ਚਲਾਈਆਂ ਗਈਆਂ। ਪੂਰੀ ਵਾਰਦਾਤ ਵਿਚ ਕੁੱਲ 17 ਵਾਰ ਫਾਇਰਿੰਗ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਇਕ SUV ਕਾਰ 'ਚ ਸਵਾਰ ਹੋ ਕੇ ਆਏ ਸਨ, ਜੋ ਕਿ ਪੁਲਸ ਨੇ ਗੋਗਾਮੇੜੀ ਦੇ ਘਰ ਦੇ ਬਾਹਰ ਬਰਾਮਦ ਕਰ ਲਈ ਹੈ। ਉਸ ਕਾਰ ਵਿਚ ਇਕ ਬੈਗ, ਸ਼ਰਾਬ ਦੀ ਬੋਤਲ ਅਤੇ ਖਾਲੀ ਗਿਲਾਸ ਮਿਲੇ ਹਨ। 

ਇਹ ਵੀ ਪੜ੍ਹੋ- ਬਿਨਾਂ ਹੱਥਾਂ ਦੇ ਜਨਮੀ 32 ਸਾਲ ਦੀ ਥਾਮਸ ਦਾ ਸੁਫ਼ਨਾ ਹੋਇਆ ਪੂਰਾ, ਨਹੀਂ ਸੰਭਾਲੀ ਜਾਂਦੀ ਖ਼ੁਸ਼ੀ

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News