ਸੁੱਖੀ ਚਾਹਲ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ

Monday, Sep 16, 2024 - 08:13 PM (IST)

ਸੁੱਖੀ ਚਾਹਲ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਅਮਰੀਕਾ ਦੇ ਕੈਲੀਫੌਰਨੀਆ ਦੇ ਰਹਿਣ ਵਾਲੇ IT ਉਦਯੋਗਪਤੀ, ਮੋਟੀਵੇਸ਼ਨਲ ਸਪੀਕਰ ਤੇ ਪੰਜਾਬ ਫਾਊਂਡੇਸ਼ਨ ਦੇ ਚੇਅਰਮੈਨ ਸੁੱਖੀ ਚਾਹਲ ਨੇ ਨਵੀਂ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। 

PunjabKesari

ਇਸ ਦੌਰਾਨ ਦੋਵਾਂ ਵਿਚਕਾਰ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਦੋਵਾਂ ਨੇ ਸਿੱਖਾਂ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਅਤੇ ਲਿਆਂਦੀਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਸ਼ੰਸਾ ਕੀਤੀ। ਸੁੱਖੀ ਚਾਹਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ। 

PunjabKesari

ਸੁੱਖੀ ਚਾਹਲ ਨੇ ਐਕਸ 'ਤੇ ਲਿਖਿਆ ''ਮੈਨੂੰ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਸਿਹਤ ਮੰਤਰੀ, ਰਸਾਇਣ ਅਤੇ ਖਾਦ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਜੀ ਨੂੰ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਦੀ ਰਿਹਾਇਸ਼ ਵਿਖੇ ਹੋਈ ਇਹ ਮੁਲਾਕਾਤ ਬਹੁਤ ਲੰਬੀ ਅਤੇ ਫਲਦਾਇਕ ਰਹੀ। ਅਸੀਂ ਬਹੁਤ ਸਾਰੇ ਮੁੱਦਿਆਂ 'ਤੇ ਗੱਲਬਾਤ ਕੀਤੀ, ਖਾਸ ਕਰਕੇ ਪ੍ਰਵਾਸੀ ਭਾਈਚਾਰੇ ਨਾਲ ਜੁੜੇ ਮੁੱਦੇ ਅਤੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖ ਭਾਈਚਾਰੇ ਲਈ ਵਿਚਾਰਸ਼ੀਲ ਕਦਮਾਂ ਬਾਰੇ ਚਰਚਾ ਕੀਤੀ।''


author

Rakesh

Content Editor

Related News