ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ''ਚ ਚੁੱਕਿਆ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਮੁੱਦਾ

Thursday, Apr 02, 2026 - 02:16 PM (IST)

ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ''ਚ ਚੁੱਕਿਆ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਮੁੱਦਾ

ਨਵੀਂ ਦਿੱਲੀ : ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ 'ਚ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਦੇ ਮੁੱਦਾ ਮੁੱਦਾ ਚੁੱਕ ਕੇ ਕੇਂਦਰ ਸਰਕਾਰ ਦਾ ਧਿਆਨ ਖਿੱਚਿਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਹੋ ਰਹੇ ਹਾਲੀਆ ਅੱਤਵਾਦੀ ਹਮਲਿਆਂ ਦਾ ਹਵਾਲਾ ਦਿੰਦੇ ਹੋਏ ਸੂਬੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ।

ਰੰਧਾਵਾ ਨੇ ਦੱਸਿਆ ਕਿ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ 'ਤੇ ਅੱਤਵਾਦੀ ਹਮਲਾ ਹੋਇਆ ਹੈ। ਉਨ੍ਹਾਂ ਨੇ ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਭਿੰਡੀ ਸੈਦਾਂ ਪੁਲਸ ਸਟੇਸ਼ਨ 'ਤੇ ਹੋਏ ਹਮਲੇ ਅਤੇ ਗੁਰਦਾਸਪੁਰ ਵਿੱਚ ਆਈ.ਐੱਸ.ਆਈ. ਵੱਲੋਂ ਦੋ ਪੁਲਸ ਮੁਲਾਜ਼ਮਾਂ ਨੂੰ ਸ਼ਹੀਦ ਕੀਤੇ ਜਾਣ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ।

ਇਹ ਵੀ ਪੜ੍ਹੋ- ਟਰੰਪ ਦਾ ਭਾਸ਼ਣ ਖ਼ਤਮ ਹੁੰਦਿਆਂ ਹੀ ਇਰਾਨ ਨੇ ਛੱਡ'ਤੀਆਂ ਮਿਜ਼ਾਈਲਾਂ ! ਕਈ ਸ਼ਹਿਰਾਂ 'ਚ ਵੱਜ ਗਏ 'ਘੁੱਗੂ'

ਉਨ੍ਹਾਂ ਨੇ ਸਦਨ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਇਸ ਵੇਲੇ ਗੈਂਗਸਟਰਾਂ, ਅੱਤਵਾਦੀਆਂ ਅਤੇ ਨਾਰਕੋ-ਅੱਤਵਾਦ ਦਾ ਇੱਕ ਖ਼ਤਰਨਾਕ ਗਠਜੋੜ ਬਣ ਚੁੱਕਾ ਹੈ। ਰੰਧਾਵਾ ਅਨੁਸਾਰ, ਗੈਂਗਸਟਰ ਪੰਜਾਬ ਵਿੱਚ ਸਰਗਰਮ ਹਨ ਜਦਕਿ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦੇਣ ਵਾਲੇ ਅੱਤਵਾਦੀ ਦੂਜੇ ਦੇਸ਼ਾਂ ਵਿੱਚ ਬੈਠੇ ਹਨ, ਜੋ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਹਨ।

ਪੰਜਾਬ ਦੇ ਸਰਹੱਦੀ ਸੂਬਾ ਹੋਣ ਦਾ ਹਵਾਲਾ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਲਗਾਤਾਰ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਅਜਿਹਾ ਰਾਹ ਕੱਢਿਆ ਜਾਵੇ ਜਿਸ ਨਾਲ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਇਸ ਗਠਜੋੜ ਨੂੰ ਤੋੜਿਆ ਜਾ ਸਕੇ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News