ਕਾਂਗਰਸ ਹੋ ਸਕਦੀ ਹੈ ਦੋਫਾੜ! ਇਸ ਆਗੂ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਚਰਚੇ; ਰੰਧਾਵਾ ਨੇ ਕਹੀ ਇਹ ਗੱਲ

Wednesday, Jun 07, 2023 - 12:02 AM (IST)

ਕਾਂਗਰਸ ਹੋ ਸਕਦੀ ਹੈ ਦੋਫਾੜ! ਇਸ ਆਗੂ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਚਰਚੇ; ਰੰਧਾਵਾ ਨੇ ਕਹੀ ਇਹ ਗੱਲ

ਨੈਸ਼ਨਲ ਡੈਸਕ— ਰਾਜਸਥਾਨ 'ਚ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਕਾਂਗਰਸੀ ਆਗੂ ਸਚਿਨ ਪਾਇਲਟ ਦੇ ਨਵੀਂ ਪਾਰਟੀ ਬਣਾਉਣ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ। ਮੰਗਲਵਾਰ ਸ਼ਾਮ ਨੂੰ ਜੈਪੁਰ ਪਹੁੰਚਣ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਪਾਰਟੀ ਉਨ੍ਹਾਂ ਦੇ ਕੱਦ ਦੇ ਹਿਸਾਬ ਨਾਲ ਜ਼ਿੰਮੇਵਾਰੀ ਦੇਵੇਗੀ।

ਪਾਇਲਟ ਵੱਲੋਂ ਨਵੀਂ ਪਾਰਟੀ ਬਣਾਉਣ ਦੀਆਂ ਕਿਆਸਰਾਈਆਂ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਰੰਧਾਵਾ ਨੇ ਕਿਹਾ ਕਿ ਮੈਂ ਤੁਹਾਡੇ ਕੋਲੋਂ ਇਹ ਸੁਣ ਰਿਹਾ ਹਾਂ, ਮੈਨੂੰ ਲੱਗਦਾ ਹੈ ਕਿ ਅਜਿਹੀ ਕੋਈ ਗੱਲ ਨਹੀਂ ਹੈ। ਇਹ ਉਨ੍ਹਾਂ ਦੇ ਦਿਮਾਗ ਵਿਚ ਪਹਿਲਾਂ ਵੀ ਨਹੀਂ ਸੀ ਅਤੇ ਹੁਣ ਵੀ ਨਹੀਂ ਹੈ। ਇਹ ਮੀਡੀਆ ਹੀ ਹੈ ਜੋ ਇਸ ਮੁੱਦੇ ਨੂੰ ਚੁੱਕ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਨਾਲ ਦਿੱਲੀ 'ਚ ਗੱਲਬਾਤ ਕੀਤੀ ਸੀ, ਜਿਸ 'ਚ ਦੋਹਾਂ ਨੇਤਾਵਾਂ ਨੇ ਮਿਲ ਕੇ ਕੰਮ ਕਰਨ 'ਤੇ ਸਹਿਮਤੀ ਜਤਾਈ ਸੀ।

ਇਹ ਖ਼ਬਰ ਵੀ ਪੜ੍ਹੋ - ਲਾਹੌਰ ਦੇ ਜਿੱਨਾਹ ਹਾਊਸ ’ਤੇ ਹੋਏ ਹਮਲੇ ਬਾਰੇ ਪੁਲਸ ਦਾ ਖ਼ੁਲਾਸਾ, ਸਾਬਕਾ ਸੂਬਾਈ ਸਿਹਤ ਮੰਤਰੀ ਦੀ ਸੀ ਅਹਿਮ ਭੂਮਿਕਾ

ਉਨ੍ਹਾਂ ਕਿਹਾ, "ਮੱਲੀਕਾਰਜੁਨ ਖੜਗੇ, ਰਾਹੁਲ ਗਾਂਧੀ ਨੇ ਦੋਵਾਂ ਦੀ ਗੱਲ ਧਿਆਨ ਨਾਲ ਸੁਣੀ ਸੀ ਅਤੇ ਦੋਵਾਂ ਨੂੰ ਕਿਹਾ ਗਿਆ ਸੀ ਕਿ ਉਹ ਕਾਂਗਰਸ ਦੇ ਐਸੇਟ ਹਨ। ਦੋਵਾਂ ਨੇ ਕਿਹਾ ਕਿ ਉਹ ਮਿਲ ਕੇ ਕੰਮ ਕਰਨਗੇ।" ਰੰਧਾਵਾ ਨੇ ਕਿਹਾ ਕਿ 90 ਫ਼ੀਸਦੀ ਮਾਮਲਾ ਸੁਲਝਾ ਲਿਆ ਗਿਆ ਹੈ ਅਤੇ 10 ਫ਼ੀਸਦੀ ਵੀ ਕੁਝ ਖ਼ਾਸ ਨਹੀਂ ਬਚਿਆ । ਪਾਰਟੀ ਦੇ ਫਾਰਮੂਲੇ ਬਾਰੇ ਪੁੱਛੇ ਜਾਣ 'ਤੇ ਰੰਧਾਵਾ ਨੇ ਕਿਹਾ ਕਿ ਉਹ ਇਸ ਨੂੰ ਮੀਡੀਆ ਨਾਲ ਸਾਂਝਾ ਨਹੀਂ ਕਰਨਗੇ।

ਹਾਲਾਂਕਿ, ਉਨ੍ਹਾਂ ਕਿਹਾ ਕਿ ਗਹਿਲੋਤ ਅਤੇ ਪਾਇਲਟ ਦੋਵੇਂ ਫਾਰਮੂਲੇ ਤੋਂ ਜਾਣੂ ਹਨ। ਪਾਇਲਟ ਨੂੰ ਜ਼ਿੰਮੇਵਾਰੀ ਦੇਣ ਦੀ ਪਾਰਟੀ ਦੀ ਯੋਜਨਾ 'ਤੇ ਰੰਧਾਵਾ ਨੇ ਕਿਹਾ ਕਿ ਨੇਤਾਵਾਂ ਨੂੰ ਉਨ੍ਹਾਂ ਦੇ ਕੱਦ ਮੁਤਾਬਕ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, ''ਅਸੀਂ ਹਰ ਇਕ ਲਈ ਜ਼ਿੰਮੇਵਾਰੀ ਜ਼ਰੂਰ ਤੈਅ ਕਰਾਂਗੇ ਅਤੇ ਜਿਸ ਨੇਤਾ ਦਾ ਕੱਦ ਹੋਵੇਗਾ, ਉਸ ਨੂੰ ਉਸ ਦੇ ਕੱਦ ਮੁਤਾਬਕ ਜ਼ਿੰਮੇਵਾਰੀ ਦਿੱਤੀ ਜਾਵੇਗੀ।''

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News