ਹਿਮਾਚਲ ਦੇ CM ਸੁੱਖੂ ਨੇ ਭਾਜਪਾ ''ਤੇ ਮਾਨਸੂਨ ਪ੍ਰਭਾਵਿਤ ਲੋਕਾਂ ਦੀ ਮਦਦ ਨਹੀਂ ਕਰਨ ਦਾ ਲਗਾਇਆ ਦੋਸ਼
Monday, Nov 27, 2023 - 02:08 PM (IST)
ਹਮੀਰਪੁਰ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੇ ਨੇਤਾਵਾਂ 'ਤੇ ਰਾਜ 'ਚ ਮਾਨਸੂਨ ਪ੍ਰਭਾਵਿਤ ਲੋਕਾਂ ਨੂੰ ਨਜ਼ਰਅੰਦਾਜ ਕਰਨ ਅਤੇ ਉਨ੍ਹਾਂ ਨੂੰ ਲਾਭਾਂ ਤੋਂ ਵਾਂਝੇ ਕਰਨ ਦਾ ਦੋਸ਼ ਲਗਾਇਆ, ਜੋ ਉਨ੍ਹਾਂ ਨੂੰ ਬਹੁਤ ਪਹਿਲਾਂ ਮਿਲਣਾ ਚਾਹੀਦਾ ਸੀ। ਸੁਖਵਿੰਦਰ ਸੁੱਖੂ ਨੇ ਭਾਜਪਾ ਨੂੰ 'ਜਨਵਿਰੋਧੀ' ਅਤੇ ਵਿਸ਼ੇਸ਼ ਰੂਪ ਨਾਲ 'ਨੌਜਵਾਨ ਵਿਰੋਧੀ 'ਅਤੇ 'ਮਹਿਲਾ ਵਿਰੋਧੀ' ਕਰਾਰ ਦਿੱਤਾ। ਹਮੀਰਪੁਰ ਦੇ ਗਾਂਧੀ ਚੌਕ 'ਤੇ ਇਕ ਵੱਡੀ ਜਨਤਕ ਬੈਠਕ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀ ਭਲਾਈ ਲਈ ਹੈ ਅਤੇ ਇਸ ਲਈ ਉਨ੍ਹਾਂ ਨੇ ਰਾਜ ਦੇ ਮਾਨਸੂਨ ਪ੍ਰਭਾਵਿਤ ਲੋਕਾਂ ਲਈ 4,500 ਕਰੋੜ ਰੁਪਏ ਦਾ ਪੈਕੇਜ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਬੇਮੌਸਮੀ ਮੀਂਹ ਪੈਣ ਤੋਂ ਬਾਅਦ ਬਿਜਲੀ ਡਿੱਗਣ ਨਾਲ 20 ਲੋਕਾਂ ਦੀ ਮੌਤ, ਅਮਿਤ ਸ਼ਾਹ ਨੇ ਜਤਾਇਆ ਸੋਗ
ਉਨ੍ਹਾਂ ਨੇ ਰਾਜ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ ਕਿ ਉਹ ਪੀੜਤਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਅਤੇ ਮਦਦ ਪ੍ਰਦਾਨ ਕਰੇਗੀ ਅਤੇ ਆਰਥਿਕ ਤੰਗੀ ਇਸ 'ਚ ਰੁਕਾਵਟ ਨਹੀਂ ਬਣੇਗੀ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ, ਜਿਸ ਨਾਲ ਆਉਣ ਵਾਲੇ ਸਮੇਂ 'ਚ ਉਨ੍ਹਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਅਤੇ ਸਦਮੇ ਦੀ ਗੱਲ ਹੈ ਕਿ ਕੇਂਦਰ ਸਰਕਾਰ ਰਾਜ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਰਾਹਤ ਪ੍ਰਦਾਨ ਕਰਨ 'ਚ ਅਸਫ਼ਲ ਰਹੀ ਹੈ, ਜਦੋਂ ਕਿ ਦਾਅਵਾ ਕੀਤਾ ਗਿਆ ਸੀ ਕਿ ਰਾਜ ਦੇ ਖ਼ਾਤਿਆਂ 'ਚ ਭਾਰੀ ਧਨ ਰਾਸ਼ੀ ਭੇਜੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8