ਹਿਮਾਚਲ ਦੇ ਨਵੇਂ CM ਬਣੇ ਸੁਖਵਿੰਦਰ ਸੁੱਖੂ, ਉਪ ਮੁੱਖ ਮੰਤਰੀ ਦੇ ਨਾਂ ਦਾ ਵੀ ਹੋਇਆ ਐਲਾਨ

Saturday, Dec 10, 2022 - 07:35 PM (IST)

ਸ਼ਿਮਲਾ : ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਐਲਾਨ ਦਿੱਤੇ ਗਏ ਹਨ। ਸੂਬੇ ਦੀ ਰਾਜਧਾਨੀ ਸ਼ਿਮਲਾ ’ਚ ਹੋਈ ਮੀਟਿੰਗ ਤੋਂ ਬਾਅਦ ਸਹਿਮਤੀ ਨਾਲ  ਸੁੱਖੂ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਗਿਆ। ਉਥੇ ਹੀ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਚੁਣਿਆ ਗਿਆ ਹੈ। ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਰੱਖਿਆ ਗਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਪ੍ਰਤਿਭਾ ਸਿੰਘ ਨੇ ਮੁਕੇਸ਼ ਅਗਨੀਹੋਤਰੀ ਨੂੰ ਮੁੱਖ ਮੰਤਰੀ ਬਣਾਉਣ ਲਈ ਸਮਰਥਨ ਦਿੱਤਾ ਸੀ ਪਰ ਹਾਈਕਮਾਂਡ ਨੇ ਸੁੱਖੂ ’ਤੇ ਆਖਰੀ ਮੋਹਰ ਲਾਈ। ਸੁੱਖੂ ਕਾਂਗਰਸ ਵੱਲੋਂ ਤੀਜੇ ਮੁੱਖ ਮੰਤਰੀ ਰਹੇ। ਉਨ੍ਹਾਂ ਤੋਂ ਪਹਿਲਾਂ ਯਸ਼ਵੰਤ ਸਿੰਘ ਪਰਮਾਰ ਅਤੇ ਵੀਰਭੱਦਰ ਸਿੰਘ ਬਤੌਰ ਮੁੱਖ ਮੰਤਰੀ ਭੂਮਿਕਾ ਨਿਭਾ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਆਗੂ ਡਾ. ਕੰਗ ਨੇ ਕੀਤਾ ਸਟਿੰਗ ਆਪ੍ਰੇਸ਼ਨ, ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼ੁਰੂਆਤ ’ਚ ਮੁੱਖ ਮੰਤਰੀ ਅਹੁਦੇ ਲਈ ਕਾਂਗਰਸ ਪ੍ਰਧਾਨ ਅਤੇ ਸਾਬਕਾ ਸੀ.ਐੱਮ. ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਤੋਂ ਇਲਾਵਾ ਸੁਖਵਿੰਦਰ ਸਿੰਘ ਸੁੱਖੂ, ਉਨ੍ਹਾਂ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ, ਮੁਕੇਸ਼ ਅਗਨੀਹੋਤਰੀ ਅਤੇ ਚੰਦਨ ਕੁਮਾਰ ਦੇ ਨਾਂ ਸੀ.ਐੱਮ. ਅਹੁਦੇ ਦੀ ਦੌੜ ’ਚ ਸਨ ਪਰ ਆਖਿਰ ’ਚ ਦੋਵਾਂ ਵਿਚਾਲੇ ਸਖ਼ਤ ਟੱਕਰ ਹੋ ਦਿਖੀ। ਦੱਸ ਦੇਈਏ ਕਿ 1999 ਤੋਂ 2008 ਵਿਚਾਲੇ ਸੁੱਖੂ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹੇ । ਸੁੱਖੂ ਦੋ ਵਾਰ ਸ਼ਿਮਲਾ ਨਗਰ ਨਿਗਮ ਦੇ ਕੌਂਸਲਰ ਵੀ ਚੁਣੇ ਗਏ ਸਨ। ਉਹ 2013 ’ਚ ਹਿਮਾਚਲ ਕਾਂਗਰਸ ਦੇ ਮੁਖੀ ਦੇ ਅਹੁਦੇ ’ਤੇ ਪਹੁੰਚੇ ਅਤੇ 2019 ਤੱਕ ਸੂਬਾ ਇਕਾਈ ਦਾ ਮੁਖੀ ਬਣੇ ਰਹੇ। 2003, 2007 ਅਤੇ 2017 ’ਚ ਨਾਦੌਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ।

ਇਹ ਖ਼ਬਰ ਵੀ ਪੜ੍ਹੋ : ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ, ਕਿਹਾ-‘ਪੰਜਾਬ ਨੂੰ ਦੀਵਾਲੀਏਪਣ ਵੱਲ ਨਾ ਧੱਕੋ’


Manoj

Content Editor

Related News