ਸੁਕਮਾ ਹਮਲੇ ''ਤੇ ਬੋਲੇ ਰਾਹੁਲ, ਕਿਹਾ-ਮੋਦੀ ਸਰਕਾਰ ਦੀਆਂ ਨੀਤੀਆਂ ਦੀ ਖੁੱਲ੍ਹੀ ਪੋਲ

Tuesday, Mar 13, 2018 - 07:43 PM (IST)

ਸੁਕਮਾ ਹਮਲੇ ''ਤੇ ਬੋਲੇ ਰਾਹੁਲ, ਕਿਹਾ-ਮੋਦੀ ਸਰਕਾਰ ਦੀਆਂ ਨੀਤੀਆਂ ਦੀ ਖੁੱਲ੍ਹੀ ਪੋਲ

ਨਵੀਂ ਦਿੱਲੀ— ਛੱਤੀਸਗੜ੍ਹ ਦੇ ਸੁਕਮਾ 'ਚ ਨਕਸਲੀ ਹਮਲੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਨੇ ਜਵਾਨਾਂ ਦੀ ਸ਼ਹਾਦਤ 'ਤੇ ਸੋਗ ਜਤਾਉਂਦੇ ਹੋਏ ਕਿਹਾ ਕਿ ਇਸ ਘਟਨਾ ਨੇ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਰਾਹੁਲ ਨੇ ਦੋਸ਼ ਲਾਇਆ ਕਿ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਮੋਦੀ ਸਰਕਾਰ ਦੀਆਂ ਨੀਤੀਆਂ ਦੋਸ਼ ਪੂਰਣ ਹਨ। 
ਕਾਂਗਰਸ ਪ੍ਰਧਾਨ ਨੇ ਟਵੀਟ ਕੀਤਾ ਕਿ ਛੱਤੀਸਗੜ੍ਹ ਦੇ ਸੁਕਮਾ 'ਚ ਨਕਸਲੀ ਹਮਲੇ 'ਚ ਕੇਂਦਰੀ ਰਿਜ਼ਰਵ ਸੁਰੱਖਿਆ ਬਲ (ਸੀ. ਆਰ. ਪੀ. ਐਫ.) ਦੇ 9 ਜਵਾਨ ਸ਼ਹੀਦ ਹੋਏ ਹਨ। ਇਸ ਨਾਲ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੀ ਦੋਸ਼ਪੂਰਣ ਨੀਤੀਆਂ ਦਾ ਪਰਦਾਫਾਸ਼ ਹੁੰਦਾ ਹੈ। ਉਥੇ ਹੀ ਕਾਂਗਰਸ ਸੰਚਾਰ ਵਿਭਾਗ ਦੇ ਪ੍ਰਮੁੱਖ ਰਣਦੀਪ ਸਿੰਘ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਰਾਸ਼ਟਰੀ ਸੁਰੱਖਿਆ 'ਤੇ ਮੋਦੀ ਸਰਕਾਰ ਦੀ ਦਿਸ਼ਾਹੀਨ ਨੀਤੀਆਂ ਦੇ ਕਾਰਨ ਦੇਸ਼ ਦੇ ਅੰਦਰੂਨੀ ਹਿੱਸਿਆਂ ਅਤੇ ਸਰੱਹਦ 'ਤੇ ਸਥਿਤੀ ਖਰਾਬ ਹੈ। ਇਸ ਘਟਨਾ 'ਚ ਨਕਸਲਵਾਦ 'ਤੇ ਲਗਾਮ ਕੱਸਣ ਦੇ ਮੋਦੀ ਸਰਕਾਰ ਦੇ ਦਾਅਵੇ ਦੀ ਵੀ ਪੋਲ ਖੁੱਲਦੀ ਹੈ।
ਕਾਂਗਰਸ ਆਗੂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਸੁਰੱਖਿਆ ਨੂੰ ਮੁੱਦਾ ਬਣਾਇਆ ਸੀ ਅਤੇ ਇਸ ਦਾ ਸਹਾਰਾ ਲੈ ਕੇ ਸੱਤਾ ਹਾਸਲ ਕੀਤੀ ਸੀ। ਇਨ੍ਹਾ ਚਾਰ ਸਾਲਾਂ ਦੌਰਾਨ ਸਰਹੱਦ 'ਤੇ ਸਘਰੰਸ਼ ਵਿਰਾਮ, ਘੁਸਪੈਠ, ਰਾਸ਼ਟਰੀ ਸੁਰੱਖਿਆ ਸਥਾਪਨਾਵਾਂ 'ਤੇ ਅੱਤਵਾਦੀ ਹਮਲੇ ਅਤੇ ਨਕਸਲੀ ਹਮਲੇ ਕਈ ਗੁਣਾ ਵਧੇ ਹਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਦੇਸ਼ 'ਚ 23 ਵੱਡੇ ਨਕਸਲੀ ਹਮਲੇ ਹੋਏ ਹਨ, ਜਿਨ੍ਹਾਂ 'ਚ ਸੁਰੱਖਿਆ ਬਲਾਂ ਦੇ 97 ਜਵਾਨ ਸ਼ਹੀਦ ਹੋਏ ਹਨ ਅਤੇ 121 ਨਾਗਰਿਕ ਮਾਰੇ ਗਏ ਹਨ।
 


Related News