ਵਧ ਗਈਆਂ ਛੁੱਟੀਆਂ ! 19 ਤੱਕ ਬੰਦ ਰਹਿਣਗੇ ਸਕੂਲ, ਭੱਖ਼ਦੀ ਗਰਮੀ ਕਾਰਨ J&K ਪ੍ਰਸ਼ਾਸਨ ਨੇ ਕੀਤਾ ਐਲਾਨ

Saturday, Jul 04, 2026 - 11:44 AM (IST)

ਵਧ ਗਈਆਂ ਛੁੱਟੀਆਂ ! 19 ਤੱਕ ਬੰਦ ਰਹਿਣਗੇ ਸਕੂਲ, ਭੱਖ਼ਦੀ ਗਰਮੀ ਕਾਰਨ J&K ਪ੍ਰਸ਼ਾਸਨ ਨੇ ਕੀਤਾ ਐਲਾਨ

ਸ਼੍ਰੀਨਗਰ- ਭਿਆਨਕ ਗਰਮੀ ਵਿਚਾਲੇ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਜੰਮੂ ਕਸ਼ਮੀਰ ਸਰਕਾਰ ਨੇ 6 ਜੁਲਾਈ ਤੋਂ 19 ਜੁਲਾਈ ਤੱਕ ਕਸ਼ਮੀਰ ਘਾਟੀ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੀ ਸਿੱਖਿਆ ਮੰਤਰੀ ਸਕੀਨਾ ਇਤੂ ਨੇ ਕਿਹਾ ਕਿ ਛੁੱਟੀਆਂ ਦੀ ਮਿਆਦ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ ਅਤੇ 20 ਜੁਲਾਈ ਨੂੰ ਮੁੜ ਖੁੱਲ੍ਹਣਗੇ। ਉਨ੍ਹਾਂ ਨੇ ਬਿਆਨ 'ਚ ਕਿਹਾ,''ਕਸ਼ਮੀਰ ਘਾਟੀ 'ਚ ਮੌਜੂਦਾ ਮੌਸਮ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲ 6 ਜੁਲਾਈ ਤੋਂ 19 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਮਨਾਉਣਗੇ। ਸਕੂਲ 20 ਜੁਲਾਈ 2026 ਨੂੰ ਮੁੜ ਤੋਂ ਖੁੱਲ੍ਹਣਗੇ।''

ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ 'ਤੇ ਜ਼ੋਰ ਦਿੰਦੇ ਹੋਏ ਇਤੂ ਨੇ ਕਿਹਾ ਕਿ ਸਰਕਾਰ ਨੇ ਗਰਮੀ ਕਾਰਨ ਬੱਚਿਆਂ, ਅਧਿਆਪਕਾਂ ਅਤੇ ਸਕੂਲ ਕਰਮਚਾਰੀਆਂ ਦੀ ਸਿਹਤ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਕਰਮਚਾਰੀਆਂ ਲਈ ਸਿਹਤਮੰਦ ਤੇ ਸੁਰੱਖਿਅਤ ਛੁੱਟੀਆਂ ਦੀ ਕਾਮਨਾ ਕੀਤੀ ਅਤੇ ਸਾਰਿਆਂ ਨੂੰ ਭਰਪੂਰ ਮਾਤਰਾ 'ਚ ਪਾਣੀ ਪੀਣ, ਗਰਮ ਮੌਸਮ ਦੌਰਾਨ ਜ਼ਰੂਰੀ ਸਾਵਧਾਨੀ ਵਰਤਣ ਅਤੇ ਪੜ੍ਹਨ, ਆਰਾਮ ਕਰਨ ਅਤੇ ਪਰਿਵਾਰ ਨਾਲ ਚੰਗਾ ਸਮਾਂ ਬਿਤਾ ਕੇ ਛੁੱਟੀਆਂ ਦਾ ਰਚਨਾਤਮਕ ਉਪਯੋਗ ਕਰਨ ਦੀ ਸਲਾਹ ਦਿੱਤੀ। ਪਿਛਲੇ 2 ਦਿਨਾਂ 'ਚ ਦਿਨ ਦਾ ਤਾਪਮਾਨ ਆਮ ਤੋਂ ਚਾਰ ਡਿਗਰੀ ਸੈਲਸੀਅਸ ਅਤੇ 8 ਡਿਗਰੀ ਸੈਲਸੀਅਸ ਵਧ ਰਿਹਾ। ਇਸ ਕਾਰਨ ਕਈ ਖੇਤਰਾਂ 'ਚ ਹੀਟਵੇਵ ਦੀ ਸਥਿਤੀ ਬਣ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News