ਭਿਆਨਕ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਊਨਾ ਪ੍ਰਸ਼ਾਸਨ ਨੇ ਲਿਆ ਫ਼ੈਸਲਾ

Friday, May 01, 2026 - 11:17 AM (IST)

ਭਿਆਨਕ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਊਨਾ ਪ੍ਰਸ਼ਾਸਨ ਨੇ ਲਿਆ ਫ਼ੈਸਲਾ

ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ 'ਚ ਪ੍ਰਸ਼ਾਸਨ ਨੇ ਵਧਦੇ ਤਾਪਮਾਨ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਇੱਥੇ ਇਕ ਸਰਕਾਰੀ ਬੁਲਾਰੇ ਨੇ ਦਿੱਤੀ। ਹੁਕਮ ਅਨੁਸਾਰ, ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰੇ (ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ) ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 4 ਮਈ, 2026 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਜ਼ਿਲ੍ਹੇ 'ਚ ਤਾਪਮਾਨ ਇਨ੍ਹਾਂ ਦਿਨਾਂ 'ਚ 44°C ਅਤੇ 45°C ਦੇ ਵਿਚਕਾਰ ਪਹੁੰਚ ਗਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।

ਬੁਲਾਰੇ ਨੇ ਕਿਹਾ ਕਿ ਵਧਦੇ ਤਾਪਮਾਨ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲਾਂ ਦਾ ਸਮਾਂ ਬਦਲਣਾ ਪਿਆ ਹੈ। ਊਨਾ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੇ ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 33 ਅਤੇ 34(m) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ, ਸਕੂਲ ਪ੍ਰਬੰਧਨ ਕਮੇਟੀਆਂ ਅਤੇ ਮਾਪਿਆਂ ਨੂੰ ਹੁਕਮ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News