ਸਕੂਲਾਂ ਲਈ ਗਾਈਡਲਾਈਨ ਜਾਰੀ, ਮਾਪਿਆਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਸਰਕਾਰ ਨੇ ਲਿਆ ਫ਼ੈਸਲਾ
Friday, Apr 11, 2025 - 03:47 PM (IST)

ਨੈਸ਼ਨਲ ਡੈਸਕ- ਵਧਦੀ ਗਰਮੀ ਅਤੇ ਲੂ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਿੱਖਿਆ ਡਾਇਰੈਕਟੋਰੇਟ ਨੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਹਰਿਆਣਾ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀਆਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਕਰਨ ਲਈ ਕਿਹਾ ਗਿਆ ਹੈ। ਡਾਇਰੈਕਟੋਰੇਟ ਨੇ 15 ਬਿੰਦੂਆਂ 'ਤੇ ਆਧਾਰਤ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ 'ਚ ਮੁੱਖ ਰੂਪ ਨਾਲ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਹਾਲਤ 'ਚ ਵਿਦਿਆਰਥੀਆਂ ਨੂੰ ਧੁੱਪੇ ਨਾ ਬਿਠਾਇਆ ਜਾਵੇ ਅਤੇ ਨਾ ਹੀ ਕੋਈ ਪ੍ਰੋਗਰਾਮ ਖੁੱਲ੍ਹੇ ਆਸਮਾਨ ਹੇਠਾਂ ਆਯੋਜਿਤ ਕੀਤਾ ਜਾਵੇ। ਪੀਣ ਵਾਲੇ ਸਵੱਛ ਪਾਣੀ ਦੀ ਪੂਰੀ ਵਿਵਸਥਾ ਹਰ ਸਕੂਲ 'ਚ ਜ਼ਰੂਰੀ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਦਿਨ 'ਚ ਘੱਟੋ-ਘੱਟ ਤਿੰਨ ਵਾਰ ਪਾਣੀ ਪੀਣ ਦੀ ਯਾਦ ਦਿਵਾਉਣ ਲਈ ਘੰਟੀ ਵਜਾਉਣ ਦਾ ਨਿਰਦੇਸ਼ ਵੀ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਖ਼ਰਾਬ ਪੱਖੇ ਨੇ ਬਣਾ ਦਿੱਤੀ ਜੋੜੀ! ਔਰਤ ਨੇ ਠੀਕ ਕਰਨ ਵਾਲੇ ਇਲੈਕਟ੍ਰੀਸ਼ੀਅਨ ਨਾਲ ਕਰਵਾਇਆ ਵਿਆਹ
ਵਿਦਿਆਰਥੀਆਂ ਨੂੰ ਲੂ ਤੋਂ ਬਚਾਅ ਦੇ ਉਪਾਵਾਂ 'ਤੇ ਜਾਗਰੂਕ ਕਰਨ ਅਤੇ ਜ਼ਰੂਰੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਐਮਰਜੈਂਸੀ ਸਥਿਤੀ 'ਚ ਸਥਾਨਕ ਹਸਪਤਾਲ ਨਾਲ ਸੰਪਰਕ ਰੱਖਣ ਅਤੇ ਮੁੱਢਲੇ ਇਲਾਜ ਦੀ ਸਿਖਲਾਈ ਵੀ ਲਾਜ਼ਮੀ ਕੀਤੀ ਗਈ ਹੈ। ਸਕੂਲਾਂ ਦੀਆਂ ਖਿੜਕੀਆਂ ਨੂੰ ਐਲੂਮੀਨੀਅਮ ਫੁਆਇਲ, ਗੱਤੇ ਜਾਂ ਪਰਦਿਆਂ ਨਾਲ ਢੱਕਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਗਰਮ ਹਵਾਵਾਂ ਤੋਂ ਜਮਾਤਾਂ ਸੁਰੱਖਿਅਤ ਰਹਿਣ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਬੰਦ ਵਾਹਨਾਂ 'ਚ ਕਦੇ ਇਕੱਲਾ ਨਾ ਛੱਡੋ, ਘਰੋਂ ਬਾਹਰ ਨਿਕਲਦੇ ਸਮੇਂ ਸਿਰ ਨੂੰ ਢੱਕਣ ਅਤੇ ਹਲਕਾ ਤੇ ਸੰਤੁਲਿਤ ਭੋਜਨ ਕਰਨ ਦੀ ਸਲਾਹ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8