ਗਰਮੀਆਂ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ ! 11 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ ਦਿੱਲੀ ਦੇ ਸਕੂਲ
Friday, May 08, 2026 - 05:23 PM (IST)
ਨਵੀਂ ਦਿੱਲੀ: ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਸਾਲ 2026 ਲਈ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਕੀਤੇ ਗਏ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 11 ਮਈ ਤੋਂ 30 ਜੂਨ 2026 ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਇਨ੍ਹਾਂ ਛੁੱਟੀਆਂ ਤੋਂ ਬਾਅਦ ਸਕੂਲ ਹੁਣ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ।
ਕੁਝ ਜਮਾਤਾਂ ਲਈ ਲੱਗਣਗੀਆਂ ਰਿਮੇਡੀਅਲ ਕਲਾਸਾਂ:
ਹਾਲਾਂਕਿ ਛੁੱਟੀਆਂ ਦਾ ਐਲਾਨ ਹੋ ਚੁੱਕਾ ਹੈ, ਪਰ 9ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਰਿਮੇਡੀਅਲ ਕਲਾਸਾਂ (Remedial Classes) ਦਾ ਆਯੋਜਨ ਕੀਤਾ ਜਾਵੇਗਾ। ਇਹ ਕਲਾਸਾਂ 11 ਮਈ ਤੋਂ 23 ਮਈ ਤੱਕ ਚੱਲਣਗੀਆਂ।ਸਿੱਖਿਆ ਡਾਇਰੈਕਟੋਰੇਟ ਨੇ ਸਪੱਸ਼ਟ ਕੀਤਾ ਹੈ ਕਿ ਇਹਨਾਂ ਕਲਾਸਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਕਮਜ਼ੋਰ ਵਿਸ਼ਿਆਂ 'ਤੇ ਧਿਆਨ ਦੇਣਾ ਅਤੇ ਉਹਨਾਂ ਦੇ ਪੜ੍ਹਾਈ ਦੇ ਨਤੀਜਿਆਂ ਵਿੱਚ ਸੁਧਾਰ ਲਿਆਉਣਾ ਹੈ। 9ਵੀਂ ਅਤੇ 10ਵੀਂ ਜਮਾਤ ਲਈ ਮੁੱਖ ਤੌਰ 'ਤੇ ਸਾਇੰਸ ਅਤੇ ਮੈਥ (ਗਣਿਤ) ਵਿਸ਼ਿਆਂ 'ਤੇ ਜ਼ੋਰ ਦਿੱਤਾ ਜਾਵੇਗਾ।
Delhi | All govt schools will observe summer vacation from 11th of May. However, remedial classes for class IX , X and XII shall be organised from Monday, 11th May. pic.twitter.com/XQqUUKH7iW
— ANI (@ANI) May 8, 2026
ਸਮਾਂ ਅਤੇ ਹੋਰ ਜ਼ਰੂਰੀ ਨਿਯਮ
ਰਿਮੇਡੀਅਲ ਕਲਾਸਾਂ ਦਾ ਸਮਾਂ ਸਵੇਰੇ 7:30 ਵਜੇ ਤੋਂ 10:30 ਵਜੇ ਤੱਕ ਤੈਅ ਕੀਤਾ ਗਿਆ ਹੈ। ਇਨ੍ਹਾਂ ਕਲਾਸਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਲਈ ਸਕੂਲ ਵਰਦੀ (ਯੂਨੀਫਾਰਮ) ਪਹਿਨਣਾ ਲਾਜ਼ਮੀ ਹੋਵੇਗਾ ਅਤੇ ਮਾਪਿਆਂ ਦੀ ਇਜਾਜ਼ਤ ਵੀ ਜ਼ਰੂਰੀ ਹੋਵੇਗੀ। ਵਿਦਿਆਰਥੀਆਂ ਦੀ ਹਾਜ਼ਰੀ ਆਨਲਾਈਨ ਦਰਜ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਹੂਲਤ ਲਈ ਸਕੂਲ ਦੀਆਂ ਲਾਇਬ੍ਰੇਰੀਆਂ ਵੀ ਖੁੱਲ੍ਹੀਆਂ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
