3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ
Saturday, Apr 18, 2026 - 08:49 AM (IST)
ਭੁਵਨੇਸ਼ਵਰ : ਓਡੀਸ਼ਾ ਵਿੱਚ ਭਿਆਨਕ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ। ਗਰਮੀ ਦੇ ਕਹਿਰ ਦੇ ਮੱਦੇਨਜ਼ਰ ਪੱਛਮੀ ਖੇਤਰ ਦੇ ਤਿੰਨ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ 18 ਤੋਂ 21 ਅਪ੍ਰੈਲ ਤੱਕ ਸਾਰੇ ਸਕੂਲ, ਕਾਲਜ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਬਲਾਂਗੀਰ, ਸੁਬਰਨਪੁਰ ਅਤੇ ਕਾਲਾਹਾਂਡੀ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਜਾਰੀ ਵੱਖ-ਵੱਖ ਸੂਚਨਾਵਾਂ ਦੇ ਅਨੁਸਾਰ ਮੌਜੂਦਾ ਗਰਮ ਅਤੇ ਨਮੀ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
ਕਾਲਾਹਾਂਡੀ ਦੇ ਕੁਲੈਕਟਰ ਸਚਿਨ ਪਵਾਰ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ, "ਭਾਰਤ ਮੌਸਮ ਵਿਭਾਗ ਵੱਲੋਂ ਜ਼ਿਲ੍ਹੇ ਲਈ ਜਾਰੀ ਕੀਤੇ ਗਏ 'ਰੈੱਡ ਅਲਰਟ' ਅਤੇ ਮੌਜੂਦਾ ਗਰਮੀ ਦੀਆਂ ਸਥਿਤੀਆਂ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਕੂਲ ਅਤੇ ਆਂਗਣਵਾੜੀ ਕੇਂਦਰ 18 ਤੋਂ 21 ਅਪ੍ਰੈਲ ਤੱਕ ਬੰਦ ਰਹਿਣਗੇ।" ਅਧਿਕਾਰੀਆਂ ਨੇ ਕਿਹਾ ਕਿ 5ਵੀਂ ਅਤੇ 8ਵੀਂ ਜਮਾਤ ਦੀਆਂ ਪੂਰਕ ਪ੍ਰੀਖਿਆਵਾਂ ਸਵੇਰੇ 7 ਵਜੇ ਤੋਂ 9 ਵਜੇ ਦੇ ਵਿਚਕਾਰ ਹੋਣਗੀਆਂ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਓਡੀਸ਼ਾ ਵਿੱਚ ਘੱਟੋ-ਘੱਟ 10 ਥਾਵਾਂ 'ਤੇ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਬਦਲ ਸਕਦਾ ਮੌਸਮ ਦਾ ਮਿਜਾਜ਼, ਕਈ ਸੂਬਿਆਂ 'ਚ ਮੀਂਹ ਦਾ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
