ਗਰਮੀ ਕਾਰਨ 8ਵੀਂ ਤੱਕ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਹੋਏ ਬੰਦ
Monday, May 20, 2024 - 11:01 AM (IST)
ਨੋਇਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) 'ਚ ਭਿਆਨਕ ਗਰਮੀ ਅਤੇ ਲੂ ਦੇ ਮੱਦੇਨਜ਼ਰ 8ਵੀਂ ਜਮਾਤ ਤੱਕ ਕਲਾਸਾਂ ਲਈ ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਗੌਤਮਬੁੱਧ ਨਗਰ ਜਦੇ ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਰਾਹੁਲ ਪੰਵਾਰ ਨੇ ਦੱਸਿਆ ਕਿ ਭਿਆਨਕ ਗਰਮੀ ਅਤੇ ਲੂ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ 20 ਮਈ ਤੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਦਾ ਨਿਰਦੇਸ਼ ਦਿੱਤਾ।
ਸਕੂਲ 20 ਮਈ ਤੋਂ ਅਗਲੇ ਆਦੇਸ਼ਾਂ ਤੱਕ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਨਰਸਰੀ ਜਮਾਤ ਤੋਂ 8ਵੀਂ ਜਮਾਤ ਤੱਕ ਸਕੂਲ ਇਸ ਦੌਰਾਨ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਆਦੇਸ਼ ਦੀ ਪਾਲਣਾ ਨਹੀਂ ਕਰਨ ਵਾਲੇ ਸਕੂਲ ਸੰਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8