ਸੁਨੇਤਰਾ ਪਵਾਰ ਬਣੀ ਰਾਕਾਂਪਾ ਪ੍ਰਧਾਨ

Friday, Feb 27, 2026 - 12:48 PM (IST)

ਸੁਨੇਤਰਾ ਪਵਾਰ ਬਣੀ ਰਾਕਾਂਪਾ ਪ੍ਰਧਾਨ

ਮੁੰਬਈ-ਮਹਾਰਾਸ਼ਟਰ ਦੀ ਉਪ-ਮੁੱਖ ਮੰਤਰੀ ਸੁਨੇਤਰਾ ਪਵਾਰ ਨੂੰ ਵੀਰਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਨਵੇਂ ਰਾਸ਼ਟਰੀ ਪ੍ਰਧਾਨ ਦੇ ਤੌਰ ’ਤੇ ਸਰਬਸੰਮਤੀ ਨਾਲ ਚੁਣਿਆ ਗਿਆ। ਸੁਨੇਤਰਾ ਦੇ ਪਤੀ ਅਤੇ ਤਤਕਾਲੀ ਰਾਕਾਂਪਾ ਮੁਖੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ’ਚ ਮੌਤ ਦੇ ਲੱਗਭਗ ਇਕ ਮਹੀਨੇ ਬਾਅਦ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਚੁਣਿਆ ਗਿਆ।

ਰਾਕਾਂਪਾ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਨੇ ਮੁੰਬਈ ’ਚ ਪਾਰਟੀ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਦੀ ਬੈਠਕ ਤੋਂ ਬਾਅਦ ਸੁਨੇਤਰਾ ਪਵਾਰ ਦੇ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ। ਪਟੇਲ ਨੇ ਕਿਹਾ ਕਿ ਪਾਰਥ ਪਵਾਰ ਨੂੰ ਰਾਜ ਸਭਾ ਸੀਟ ਲਈ ਨਾਮਜ਼ਦ ਕੀਤਾ ਜਾਵੇਗਾ, ਜੋ ਉਨ੍ਹਾਂ ਦੀ ਮਾਂ ਸੁਨੇਤਰਾ ਪਵਾਰ ਦੇ ਅਸਤੀਫ਼ੇ ਅਤੇ ਸੂਬੇ ਦੀ ਉਪ-ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News