ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ ਚੁੱਕੇਗੀ ਸਹੁੰ
Saturday, Jan 31, 2026 - 04:20 PM (IST)
ਨੈਸ਼ਨਲ ਡੈਸਕ : ਜਹਾਜ਼ ਹਾਦਸੇ ਵਿੱਚ ਮਾਰੇ ਗਏ ਉੱਪ ਮੁੱਖ ਮੰਤਰੀ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਨੂੰ ਐੱਨਸੀਪੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਵਿਧਾਇਕ ਦਲ ਦੀ ਨੇਤਾ ਚੁਣਿਆ ਗਿਆ ਹੈ। ਇਸ ਫੈਸਲੇ ਨਾਲ ਹੁਣ ਉਨ੍ਹਾਂ ਦੇ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣਨ ਦਾ ਰਾਸਤਾ ਸਾਫ਼ ਹੋ ਗਿਆ। ਪਾਰਟੀ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਉਨ੍ਹਾਂ ਨੂੰ ਆਪਣਾ ਨੇਤਾ ਚੁਣਿਆ। ਉਹ ਅੱਜ ਸ਼ਾਮ ਨੂੰ ਹੀ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ
ਦੱਸ ਦੇਈਏ ਕਿ 28 ਜਨਵਰੀ ਨੂੰ ਨਿੱਜੀ ਜਹਾਜ਼ ਰਾਹੀਂ ਮੁੰਬਈ ਤੋਂ ਬਾਰਾਮਤੀ ਜਾ ਰਹੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿਚ ਮੌਤ ਹੋ ਗਈ ਸੀ। ਉਨ੍ਹਾਂ ਦੇ ਨਾਲ ਚਾਰ ਹੋਰ ਲੋਕਾਂ ਦੀ ਵੀ ਮੌਤ ਹੋਈ ਸੀ, ਜਿਨ੍ਹਾਂ ਵਿੱਚ ਉਸਦਾ ਨਿੱਜੀ ਸੁਰੱਖਿਆ ਅਧਿਕਾਰੀ ਅਤੇ ਪਾਇਲਟ ਵੀ ਸ਼ਾਮਲ ਸੀ। ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿੱਚ ਅਚਾਨਕ ਹੋਈ ਮੌਤ ਤੋਂ ਬਾਅਦ ਡਿਪਟੀ CM ਦਾ ਅਹੁਦਾ ਖਾਲੀ ਹੋ ਗਿਆ ਸੀ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
