ਸੁਨੀਲ ਜਾਖੜ ਖ਼ਿਲਾਫ਼ SC ਕਮਿਸ਼ਨ ਵੱਲੋਂ ਜਲੰਧਰ ਪੁਲਸ ਨੂੰ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
Wednesday, Apr 13, 2022 - 08:13 PM (IST)
ਨਵੀਂ ਦਿੱਲੀ (ਕਮਲ ਕਾਂਸਲ) : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਬੁੱਧਵਾਰ ਨੂੰ ਜਲੰਧਰ ਦੇ ਪੁਲਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਨੁਸੂਚਿਤ ਜਾਤੀ ਭਾਈਚਾਰੇ ਦੇ ਖ਼ਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ 'ਤੇ ਜਾਖੜ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ 3 ਅਧਿਆਪਕਾਂ ਨੇ ਦਿੱਤੇ ਅਸਤੀਫ਼ੇ, ਜਾਣੋ ਕੀ ਕਿਹਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪਸ਼ਬਦ ਬੋਲਣ 'ਤੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਐੱਸ. ਸੀ. ਕਮਿਸ਼ਨ ਚੰਡੀਗੜ੍ਹ ਨੇ ਨੋਟਿਸ ਲੈਂਦਿਆਂ ਜਲੰਧਰ ਦੇ ਪੁਲਸ ਕਮਿਸ਼ਨਰ ਨੂੰ ਕਾਂਗਰਸੀ ਆਗੂ ਸੁਨੀਲ ਜਾਖੜ ਵਿਰੁੱਧ 15 ਦਿਨਾਂ ਦੇ ਅੰਦਰ ਜਾਂਚ ਕਰਕੇ ਐੱਸ. ਸੀ./ਐੱਸ. ਟੀ. ਐਕਟ ਤਹਿਤ ਐੱਫ. ਆਈ. ਆਰ. ਦਰਜ ਕਰਨ ਲਈ ਕਿਹਾ ਹੈ, ਜੇਕਰ ਜਲੰਧਰ ਪੁਲਸ ਨੇ 15 ਦਿਨਾਂ 'ਚ ਕਾਰਵਾਈ ਨਾ ਕੀਤੀ ਤਾਂ ਪੁਲਸ ਕਮਿਸ਼ਨਰ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਨੂੰ ਐੱਸ. ਸੀ. ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਾ ਪਵੇਗਾ।
ਇਹ ਵੀ ਪੜ੍ਹੋ : "ਉੱਡਦਾ ਹੋਇਆ ਤਾਬੂਤ" ਹੈ ਬੋਇੰਗ 737 ਜਹਾਜ਼! 83 ਵਾਰ ਹੋ ਚੁੱਕਾ ਹਾਦਸੇ ਦਾ ਸ਼ਿਕਾਰ, ਜਾਣੋ Boeing ਦਾ ਇਤਿਹਾਸ
ਸੁਨੀਲ ਜਾਖੜ ਨੂੰ ਇਕ ਦਿਨ ਪਹਿਲਾਂ ਹੀ ਆਪਣੀ ਪਾਰਟੀ ਵੱਲੋਂ 'ਕਾਰਨ ਦੱਸੋ ਨੋਟਿਸ' ਜਾਰੀ ਹੋਇਆ ਹੈ। ਉਨ੍ਹਾਂ ਖ਼ਿਲਾਫ਼ ਇਹ ਨੋਟਿਸ ਕਾਂਗਰਸ ਨੇ ਅਨੁਸ਼ਾਸਨਹੀਣਤਾ ਦੇ ਆਰੋਪਾਂ ਦਾ ਸਾਹਮਣਾ ਕਰਨ ਤੋਂ ਬਾਅਦ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ ਸਰਕਾਰ ਦੇ ਅਧਿਕਾਰੀਆਂ ਰਾਹੀਂ ਪੋਸਟਿੰਗ ਦਾ ਜੁਗਾੜ ਲਗਾ ਰਹੇ ਪੰਜਾਬ ਦੇ ਅਫ਼ਸਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ