CM ਅਰਵਿੰਦ ਕੇਜਰੀਵਾਲ ਦੀ ਗੈਰ-ਹਾਜ਼ਰੀ 'ਚ ਪਤਨੀ ਸੁਨੀਤਾ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

04/25/2024 2:37:12 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ-ਹਾਜ਼ਰੀ ਵਿਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਪ੍ਰਚਾਰ ਮੁਹਿੰਮ ਦੀ ਕਮਾਨ ਸੰਭਾਲੇਗੀ। ਉਹ ਇਸ ਹਫ਼ਤੇ ਦੇ ਅਖ਼ੀਰ ਵਿਚ ਦਿੱਲੀ 'ਚ ਇਕ ਰੋਡ ਸ਼ੋਅ ਕਰ ਸਕਦੀ ਹੈ। ਪਾਰਟੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ 'ਆਪ' ਦੀ ਚੋਣ ਪ੍ਰਚਾਰ ਮੁਹਿੰਮ ਬਹੁਤ ਪ੍ਰਭਾਵਿਤ ਹੋਈ ਹੈ। ਅਜਿਹੇ ਵਿਚ ਸੁਨੀਤਾ ਕੇਜਰੀਵਾਲ ਉਨ੍ਹਾਂ ਦੀ ਗੈਰ-ਹਾਜ਼ਰੀ ਵਿਚ ਚੋਣ ਪ੍ਰਚਾਰ ਨੂੰ ਰਫ਼ਤਾਰ ਦੇਣ ਲਈ ਖ਼ੁਦ ਰੋਡ ਸ਼ੋਅ ਕਰੇਗੀ। 

ਇਹ ਵੀ ਪੜ੍ਹੋ- ਵੰਦੇ ਭਾਰਤ ਟਰੇਨਾਂ 'ਚ ਯਾਤਰੀਆਂ ਨੂੰ ਹੁਣ ਮਿਲੇਗਾ ਅੱਧਾ ਲੀਟਰ ਪਾਣੀ, ਇਸ ਵਜ੍ਹਾ ਤੋਂ ਲਿਆ ਗਿਆ ਫ਼ੈਸਲਾ

ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਪਾਰਟੀ ਦੇ ਇਕ ਸੂਤਰ ਨੇ ਦੱਸਿਆ ਕਿ ਕੇਜਰੀਵਾਲ ਦੀ ਪਤਨੀ ਆਉਣ ਵਾਲੇ ਹਫ਼ਤੇ ਵਿਚ ਕੋਂਡਲੀ ਵਿਧਾਨ ਸਭਾ ਸੀਟ 'ਤੇ ਆਪਣਾ ਪਹਿਲਾ ਰੋਡ ਸ਼ੋਅ ਕਰੇਗੀ। ਇੱਥੇ ਮੌਜੂਦਾ ਵਿਧਾਇਕ ਕੁਲਦੀਪ ਕੁਮਾਰ ਪਾਰਟੀ ਦੀ ਟਿਕਟ 'ਤੇ ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਮੈਦਾਨ ਵਿਚ ਉਤਰੇ ਹਨ। ਸੁਨੀਤਾ ਦਿੱਲੀ ਵਿਚ ਹੋਰ ਤਿੰਨ ਲੋਕ ਸਭਾ ਸੀਟਾਂ 'ਤੇ ਵੀ ਰੋਡ ਸ਼ੋਅ ਕਰੇਗੀ। ਦਿੱਲੀ ਵਿਚ ਕਾਂਗਰਸ ਨਾਲ ਗਠਜੋੜ ਕਰ ਲੋਕ ਸਭਾ ਚੋਣਾਂ ਲੜ ਰਹੀ 'ਆਪ' ਨੇ ਪੂਰਬੀ ਦਿੱਲੀ, ਪੱਛਮੀ ਦਿੱਲੀ, ਦੱਖਣੀ ਦਿੱਲੀ ਅਤੇ ਨਵੀਂ ਦਿੱਲੀ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇ ਹਨ, ਜਦਕਿ ਕਾਂਗਰਸ ਨੇ ਉੱਤਰ-ਪੂਰਬੀ ਦਿੱਲੀ, ਉੱਤਰ-ਪੱਛਮੀ ਦਿੱਲੀ ਅਤੇ ਚਾਂਦਨੀ ਚੌਕ ਸੀਟਾਂ 'ਤੇ ਉਮੀਦਵਾਰ ਉਤਾਰੇ ਹਨ। ਸੂਤਰਾਂ ਨੇ ਦੱਸਿਆ ਕਿ ਸੁਨੀਤਾ ਗੁਜਰਾਤ ਅਤੇ ਪੰਜਾਬ ਵਿਚ ਵੀ 'ਆਪ' ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰੇਗੀ। ਉਨ੍ਹਾਂ ਦਾ ਨਾਂ ਗੁਜਰਾਤ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਹੈ।

ਇਹ ਵੀ ਪੜ੍ਹੋ- ਭਲਕੇ ਹੋਵੇਗੀ ਦੂਜੇ ਗੇੜ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ, ਬੰਦ ਰਹਿਣਗੇ ਸਕੂਲ ਅਤੇ ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News