ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ ਸੁਨੀਤਾ ਕੇਜਰੀਵਾਲ, ਜੇਲ੍ਹ ਪ੍ਰਸ਼ਾਸਨ ਨੇ ਰੱਦ ਕੀਤੀ ਮੁਲਾਕਾਤ ਦੀ ਇਜਾਜ਼ਤ

04/28/2024 9:23:09 PM

ਨਵੀਂ ਦਿੱਲੀ- ਤਿਹਾੜ ਜੇਲ੍ਹ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੇਲ੍ਹ ਪ੍ਰਸ਼ਾਸਨ ਨੇ ਸੁਨੀਤਾ ਕੇਜਰੀਵਾਲ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਰੱਦ ਕਰ ਦਿੱਤੀ ਹੈ। 

ਜ਼ਿਕਰਯੋਗ ਹੈ ਕਿ ਸੁਨੀਤਾ ਕੇਜਰੀਵਾਲ ਨੇ ਭਲਕੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਜਾਣਾ ਸੀ, ਪਰ ਅੱਜ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਰੱਦ ਕਰ ਦੇਣ ਦਾ ਫ਼ੈਸਲਾ ਹੈਰਾਨ ਕਰ ਦੇਣ ਵਾਲਾ ਹੈ। ਪ੍ਰਸ਼ਾਸਨ ਵੱਲੋਂ ਮੁਲਾਕਾਤ ਰੱਦ ਕਰਨ ਦਾ ਕੋਈ ਵੀ ਕਾਰਨ ਹਾਲੇ ਨਹੀਂ ਦੱਸਿਆ ਗਿਆ ਹੈ।

ਪਰ ਜੇਲ੍ਹ ਦੇ ਨਿਯਮਾਂ ਮੁਤਾਬਕ ਇਕ ਸਮੇਂ 2 ਲੋਕ ਹੀ ਕੇਜਰੀਵਾਲ ਨਾਲ ਮੁਲਾਕਾਤ ਕਰ ਸਕਦੇ ਹਨ, ਇਸ ਦੌਰਾਨ ਭਲਕੇ ਦਿੱਲੀ ਦੀ ਮੰਤਰੀ ਆਤਿਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਤਿਹਾੜ ਜੇਲ੍ਹ 'ਚ ਕੇਜਰੀਵਾਲ ਨਾਲ ਮੁਲਾਕਾਤ ਲਈ ਸਮਾਂ ਦਿੱਤਾ ਗਿਆ ਹੈ।

ਅਜਿਹੇ 'ਚ ਸੁਨੀਤਾ ਕੇਜਰੀਵਾਲ ਦੀ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਰੱਦ ਕਰਨ ਦਾ ਇਹ ਕਾਰਨ ਹੋ ਸਕਦਾ ਹੈ। ਹੁਣ ਸੁਨੀਤਾ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਭਗਵੰਤ ਮਾਨ ਅਤੇ ਆਤਿਸ਼ੀ ਦੀ ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਦਿੱਤਾ ਜਾ ਸਕਦਾ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News