ਸੁਨੀਤਾ ਨੇ ਈਡੀ ਦਫ਼ਤਰ 'ਚ ਆਪਣੇ ਪਤੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Sunday, Mar 24, 2024 - 02:57 AM (IST)

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ਨੀਵਾਰ ਸ਼ਾਮ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਫਤਰ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਮਨੀ ਲਾਂਡਰਿੰਗ ਐਕਟ (ਪੀਐਮਐਲਏ) ਕੇਸਾਂ ਦੀ ਵਿਸ਼ੇਸ਼ ਅਦਾਲਤ ਨੇ ਸੁਨੀਤਾ ਕੇਜਰੀਵਾਲ ਅਤੇ ਬਿਭਵ ਕੁਮਾਰ (ਕੇਜਰੀਵਾਲ ਦੇ ਨਿੱਜੀ ਸਹਾਇਕ) ਤੋਂ ਇਲਾਵਾ ਕੇਜਰੀਵਾਲ ਦੇ ਵਕੀਲਾਂ ਨੂੰ ਹਰ ਰੋਜ਼ ਸ਼ਾਮ 6 ਤੋਂ 7 ਵਜੇ ਦਰਮਿਆਨ ਅੱਧੇ ਘੰਟੇ ਲਈ ਮਿਲਣ ਦੀ ਇਜਾਜ਼ਤ ਦਿੱਤੀ ਸੀ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਚੌਥੀ ਸੂਚੀ ਕੀਤੀ ਜਾਰੀ, ਦੇਖੋ ਕਿਸ ਨੂੰ ਕਿਥੋਂ ਮਿਲੀ ਟਿਕਟ
ਅਧਿਕਾਰੀਆਂ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਸੁਨੀਤਾ ਕੇਜਰੀਵਾਲ ਨੇ ਏਪੀਜੇ ਅਬਦੁਲ ਕਲਾਮ ਰੋਡ 'ਤੇ ਸਥਿਤ ਈਡੀ ਦਫ਼ਤਰ 'ਚ ਆਪਣੇ ਪਤੀ ਨਾਲ ਮੁਲਾਕਾਤ ਕੀਤੀ। ਸੁਨੀਤਾ ਨੇ ਸਲਵਾਰ ਸੂਟ ਪਾਇਆ ਹੋਇਆ ਸੀ ਅਤੇ ਉਸ ਦੇ ਹੱਥ ਵਿੱਚ ਕੁਝ ਦਸਤਾਵੇਜ਼ ਸਨ। ਮੀਡੀਆ ਕਰਮੀਆਂ ਨੇ ਈਡੀ ਦਫ਼ਤਰ ਤੋਂ ਬਾਹਰ ਨਿਲਦੇ ਸਮੇਂ ਅਤੇ ਕੁਝ ਕਰਮਚਾਰੀਆਂ ਨਾਲ ਕਾਰ ਵਿੱਚ ਸਵਾਰ ਹੁੰਦੇ ਸਮੇਂ ਉਸਦੀ ਤਸਵੀਰ ਕਲਿੱਕ ਕੀਤੀ।
ਇਹ ਵੀ ਪੜ੍ਹੋ - ਬੱਸੀ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, 5 ਲੋਕਾਂ ਦੀ ਮੌਤ, ਦੋ ਝੁਲਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e