ਅੰਧਵਿਸ਼ਵਾਸ ਦੀ ਅਜਿਹੀ ਅਨੋਖੀ ਘਟਨਾ, ਜਿਸ ਨੇ ਸਾਰਿਆਂ ਨੂੰ ਕਰਤਾ ਹੈਰਾਨ (ਵੀਡੀਓ)

10/07/2015 9:38:54 AM


ਮਊ- ਉੱਤਰ ਪ੍ਰਦੇਸ਼ ਦੇ ਮਊ ''ਚ ਅੰਧਵਿਸ਼ਵਾਸ ਦੀ ਇਕ ਅਨੋਖੀ ਘਟਨਾ ਦੇਖ ਨੂੰ ਮਿਲੀ। ਇਲਾਕੇ ''ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕਾਲੀ ਮਾਤਾ ਦੇ ਮੰਦਰ ''ਚ ਇਕ ਨੌਜਵਾਨ ਨੇ ਖੁਦ ਦੀ ਬਲੀ ਚੜ੍ਹਾ ਦਿੱਤੀ। ਨੌਜਵਾਨ ਨੇ ਆਪਣਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਲਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਨੌਜਵਾਨਾਂ ਨੂੰ ਜ਼ਿਲਾ ਹਸਪਤਾਲ ''ਚ ਭਰਤੀ ਕਰਵਾਇਆ ਗਿਆ। 
ਜਿੱਥੇ ਡਾਕਟਰਾਂ ਨੇ ਮੁੱਢਲੀ ਮੈਡੀਕਲ ਮਦਦ ਦੇਣ ਤੋਂ ਬਾਅਦ ਨੌਜਵਾਨ ਨੂੰ ਵਾਰਾਨਸੀ ਰੈਫਰ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਓਧਰ ਨੌਜਵਾਨ ਦੇ ਪਰਿਵਾਰ ਵਾਲੇ ਉਸ ਦੀ ਖਰਾਬ ਮਾਨਸਿਕਤਾ ਹੋਣ ਦੀ ਗੱਲ ਨੂੰ ਟਾਲ ਰਹੇ ਹਨ ਅਤੇ ਮਾਮਲੇ ਨੂੰ ਸ਼ਾਂਤ ਕਰਨ ''ਚ ਜੁਟੇ ਹੋਏ ਹਨ।
ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਕਿਸੇ ਤੇਜ਼ਧਾਰ ਹਥਿਆਰ ਨਾਲ ਗਲਾ ਕੱਟਿਆ ਹੈ। ਅੰਧਵਿਸ਼ਵਾਸ ਦੀ ਇਸ ਘਟਨਾ ਅੱਗ ਵਾਂਗ ਫੈਲ ਗਈ ਤੇ ਲੋਕਾਂ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Tanu

News Editor

Related News