ਸੁਪਰਟੈੱਕ ਦੇ ਚੇਅਰਮੈਨ ਆਰ ਕੇ ਅਰੋੜਾ ਗ੍ਰਿਫ਼ਤਾਰ, ਮਨੀ ਲਾਂਡਰਿੰਗ ਮਾਮਲੇ ''ਚ ED ਨੇ ਕੀਤੀ ਕਾਰਵਾਈ
Tuesday, Jun 27, 2023 - 11:17 PM (IST)
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਰੀਅਲ ਅਸਟੇਟ ਕੰਪਨੀ ਸੁਪਰਟੈੱਕ ਦੇ ਚੇਅਰਮੈਨ ਅਤੇ ਮਾਲਕ ਆਰ ਕੇ ਅਰੋੜਾ ਨੂੰ ਮਨੀ ਲਾਂਡਰਿੰਗ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇੱਥੇ ਈਡੀ ਦਫ਼ਤਰ ਵਿੱਚ ਤੀਜੇ ਦੌਰ ਦੀ ਪੁੱਛਗਿੱਛ ਤੋਂ ਬਾਅਦ ਅਰੋੜਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਨੂੰ ਬੁੱਧਵਾਰ ਇੱਥੇ ਵਿਸ਼ੇਸ਼ PMLA ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਤੇ ਈਡੀ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰੇਗੀ।
ਇਹ ਵੀ ਪੜ੍ਹੋ : ਬੀਜਿੰਗ : SCO ਸਕੱਤਰੇਤ 'ਚ 'ਨਵੀਂ ਦਿੱਲੀ ਭਵਨ' ਦਾ ਉਦਘਾਟਨ, ਦਿਸੇਗੀ 'ਮਿੰਨੀ ਇੰਡੀਆ' ਦੀ ਝਲਕ
ਸੁਪਰਟੈੱਕ ਗਰੁੱਪ, ਇਸ ਦੇ ਨਿਰਦੇਸ਼ਕਾਂ ਅਤੇ ਪ੍ਰਮੋਟਰਾਂ ਦੇ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਪੁਲਸ ਦੁਆਰਾ ਦਰਜ ਕੀਤੀਆਂ ਗਈਆਂ ਕਈ ਐੱਫਆਈਆਰਜ਼ 'ਤੇ ਅਧਾਰਤ ਹੈ। ਈਡੀ ਨੇ ਅਪ੍ਰੈਲ ਵਿੱਚ ਰੀਅਲ ਅਸਟੇਟ ਸਮੂਹ ਅਤੇ ਇਸ ਦੇ ਡਾਇਰੈਕਟਰਾਂ ਦੀ 40 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੁਰਕ ਕੀਤੀ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।