ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

Sunday, Sep 13, 2026 - 03:14 PM (IST)

ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

ਨਵੀਂ ਦਿੱਲੀ (ਏਜੰਸੀ) - ਬ੍ਰਿਕਸ ਦੇਸ਼ਾਂ ਨੇ ਸੰਯੁਕਤ ਰਾਸ਼ਟਰ ਅਤੇ ਉਸ ਦੀ ਸੁਰੱਖਿਆ ਪ੍ਰੀਸ਼ਦ ਵਿਚ ਭਾਰਤ ਅਤੇ ਬ੍ਰਾਜ਼ੀਲ ਦੀ ਵੱਡੀ ਭੂਮਿਕਾ ਦਾ ਸਮਰਥਨ ਕੀਤਾ ਹੈ। ਭਾਰਤ ਅਤੇ ਬ੍ਰਾਜ਼ੀਲ ਲੰਮੇ ਸਮੇਂ ਤੋਂ ਸੁਰੱਖਿਆ ਪ੍ਰੀਸ਼ਦ ਵਿਚ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਕਰ ਰਹੇ ਹਨ। ਚੀਨ ਅਤੇ ਰੂਸ ਨੇ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰਾਂ ਵਜੋਂ ਭਾਰਤ ਅਤੇ ਬ੍ਰਾਜ਼ੀਲ ਦੀ ਇਸ ਇੱਛਾ ਲਈ ਆਪਣਾ ਸਮਰਥਨ ਦੁਹਰਾਇਆ ਹੈ। ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ਵਿਚ ਵਿਕਾਸਸ਼ੀਲ ਦੇਸ਼ਾਂ ਦੀ ਭਾਗੀਦਾਰੀ ਵਧਾਉਣ ਅਤੇ ਗਲੋਬਲ ਸਾਊਥ ਦੀ ਆਵਾਜ਼ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ।

ਬ੍ਰਿਕਸ ਕਰੰਸੀ ’ਤੇ ਫ਼ਿਲਹਾਲ ਕੋਈ ਪ੍ਰਸਤਾਵ ਨਹੀਂ

ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਨੂੰ ਸਪੱਸ਼ਟ ਕੀਤਾ ਕਿ ਬ੍ਰਿਕਸ ਦੀ ਕੋਈ ਸਾਂਝੀ ਕਰੰਸੀ (ਬ੍ਰਿਕਸ ਕਰੰਸੀ) ਸ਼ੁਰੂ ਕਰਨ ਦਾ ਫ਼ਿਲਹਾਲ ਕੋਈ ਪ੍ਰਸਤਾਵ ਨਹੀਂ ਹੈ। ਹਾਲਾਂਕਿ, ਬ੍ਰਿਕਸ ਦੇਸ਼ਾਂ ਵਿਚਾਲੇ ਸਥਾਨਕ ਕਰੰਸੀਆਂ ਵਿਚ ਵਪਾਰ ਅਤੇ ਭੁਗਤਾਨ ਨਿਪਟਾਰੇ ਨੂੰ ਉਤਸ਼ਾਹਤ ਕਰਨ ’ਤੇ ਚਰਚਾ ਲੰਮੇ ਸਮੇਂ ਤੋਂ ਚੱਲ ਰਹੀ ਹੈ ਅਤੇ ਇਸ ਨੂੰ ਦੁਵੱਲੇ ਵਪਾਰ ਦੀ ਲਾਗਤ ਘਟਾਉਣ ਦਾ ਇਕ ਵਿਵਹਾਰਕ ਉਪਾਅ ਮੰਨਿਆ ਜਾ ਰਿਹਾ ਹੈ।


author

cherry

Content Editor

Related News