ਦਿੱਲੀ ''ਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਵਿੱਚ ਨਾਕਾਮ ਰਹੀ CAQM ! ਸੁਪਰੀਮ ਕੋਰਟ ਨੇ ਪਾਈ ਝਾੜ, 2 ਹਫ਼ਤਿਆਂ ''ਚ ਮੰਗੀ ਰਿਪੋਰਟ

Tuesday, Jan 06, 2026 - 03:56 PM (IST)

ਦਿੱਲੀ ''ਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਵਿੱਚ ਨਾਕਾਮ ਰਹੀ CAQM ! ਸੁਪਰੀਮ ਕੋਰਟ ਨੇ ਪਾਈ ਝਾੜ, 2 ਹਫ਼ਤਿਆਂ ''ਚ ਮੰਗੀ ਰਿਪੋਰਟ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੇਂਦਰੀ ਪ੍ਰਦੂਸ਼ਣ ਨਿਗਰਾਨ ਸੰਸਥਾ, ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨਿਭਾਉਣ 'ਚ ਅਸਫਲ ਰਹੀ ਹੈ। ਚੀਫ਼ ਜਸਟਿਸ ਸੂਰੀਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਟ੍ਰੈਫਿਕ ਜਾਮ ਨੂੰ ਘਟਾਉਣ ਲਈ ਟੋਲ ਪਲਾਜ਼ਿਆਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਜਾਂ ਕਿਤੇ ਹੋਰ ਤਬਦੀਲ ਕਰਨ ਦੇ ਮੁੱਦੇ 'ਤੇ 2 ਮਹੀਨਿਆਂ ਦੀ ਮੁਲਤਵੀ ਮੰਗਣ ਲਈ ਕਮਿਸ਼ਨ ਨੂੰ ਫਟਕਾਰ ਲਗਾਈ ਹੈ।

ਅਦਾਲਤ ਨੇ CAQM ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਮਾਹਿਰਾਂ ਦੀ ਮੀਟਿੰਗ ਬੁਲਾਵੇ ਅਤੇ ਪ੍ਰਦੂਸ਼ਣ ਵਧਣ ਦੇ ਮੁੱਖ ਕਾਰਨਾਂ ਬਾਰੇ ਰਿਪੋਰਟ ਸੌਂਪੇ। ਸੁਣਵਾਈ ਦੌਰਾਨ ਬੈਂਚ ਨੇ ਸਵਾਲ ਕੀਤਾ ਕਿ ਕੀ ਕਮਿਸ਼ਨ ਪ੍ਰਦੂਸ਼ਣ ਦੇ ਕਾਰਨਾਂ ਦੀ ਪਛਾਣ ਕਰਨ 'ਚ ਕਾਮਯਾਬ ਹੋਇਆ ਹੈ, ਕਿਉਂਕਿ ਭਾਰੀ ਵਾਹਨ ਪ੍ਰਦੂਸ਼ਣ ਦਾ ਇਕ ਵੱਡਾ ਹਿੱਸਾ ਬਣ ਰਹੇ ਹਨ। ਅਦਾਲਤ ਨੇ ਕਿਹਾ ਕਿ ਜਨਤਕ ਖੇਤਰ ਵਿੱਚ ਮਾਹਿਰ ਲਗਾਤਾਰ ਆਪਣੇ ਵਿਚਾਰ ਦੇ ਰਹੇ ਹਨ, ਪਰ ਕਮਿਸ਼ਨ ਵੱਲੋਂ ਮਾਮਲੇ ਨੂੰ ਲਟਕਾਉਣਾ ਸਵੀਕਾਰਯੋਗ ਨਹੀਂ ਹੈ। ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਮਿਸ਼ਨ ਨੂੰ ਵੱਖ-ਵੱਖ ਹਿੱਸੇਦਾਰਾਂ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਟੋਲ ਪਲਾਜ਼ਾ ਦੇ ਮੁੱਦੇ 'ਤੇ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੜਾਅਵਾਰ ਤਰੀਕੇ ਨਾਲ ਲੰਬੇ ਸਮੇਂ ਦੇ ਹੱਲ ਲੱਭਣੇ ਸ਼ੁਰੂ ਕਰਨੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News