"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ ''ਤੇ ਸੁਪਰੀਮ ਕੋਰਟ ਦੀ ਟਿੱਪਣੀ

Monday, Feb 23, 2026 - 05:57 PM (IST)

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ ''ਤੇ ਸੁਪਰੀਮ ਕੋਰਟ ਦੀ ਟਿੱਪਣੀ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਤਿਉਹਾਰਾਂ ਦੇ ਮੌਸਮ ਅਤੇ ਛੁੱਟੀਆਂ ਦੌਰਾਨ ਹਵਾਈ ਕਿਰਾਏ 'ਚ ਵਾਧੇ 'ਤੇ ਚਿੰਤਾ ਜਤਾਈ ਹੈ। ਜੱਜ ਵਿਕਰਮ ਨਾਥ ਅਤੇ ਸੰਦੀਪ ਮੇਹਤਾ ਦੀ ਬੈਂਚ ਨੇ ਸੋਮਵਾਰ ਨੂੰ ਹਵਾਈ ਕਿਰਾਏ 'ਚ ਵਾਧੇ ਨੂੰ ਕੰਟਰੋਲ ਕਰਨ ਲਈ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ। ਫੈਡਰੇਸ਼ਨ ਆਫ ਇੰਡੀਅਨ ਏਅਰਲਾਈਨਜ਼ (FIA) ਨੇ ਮਾਮਲੇ 'ਚ ਸ਼ਾਮਲ ਹੋਣ ਦੀ ਮੰਗ ਕੀਤੀ ਪਰ ਅਦਾਲਤ ਨੇ ਫਿਲਹਾਲ ਇਹ ਕਹਿੰਦੇ ਹੋਏ ਮਨ੍ਹਾ ਕਰ ਦਿੱਤਾ ਕਿ ਇਸ 'ਤੇ ਬਾਅਦ 'ਚ ਵਿਚਾਰ ਕੀਤਾ ਜਾ ਸਕਦਾ ਹੈ।

ਅਦਾਲਤ ਦੇ ਸਾਹਮਣੇ ਦਾਇਰ ਪਟੀਸ਼ਨ ਅਨੁਸਾਰ, ਹਵਾਈ ਯਾਤਰਾ ਹੁਣ ਲੱਖਾਂ ਲੋਕਾਂ ਲਈ ਇਕ 'ਲਗਜ਼ਰੀ ਨਹੀਂ ਸਗੋਂ ਇਕ ਜ਼ਰੂਰੀ ਸੇਵਾ' ਹੈ। ਇਸ 'ਚ ਕੇਂਦਰ ਸਰਕਾਰ ਅਤੇ ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (DGCA) ਨੂੰ ਹਵਾਈ ਕਿਰਾਏ ਤੈਅ ਕਰਨ, ਕੀਮਤਾਂ 'ਚ ਵਾਧੇ ਨੂੰ ਕੰਟਰੋਲ ਕਰਨ ਅਤੇ ਸਮਾਨ ਅਤੇ ਵਾਧੂ ਖਰਚਿਆਂ ਨੂੰ ਨਿਯਮਿਤ ਕਰਨ ਲਈ ਜ਼ਰੂਰੀ ਨਿਯਮ ਬਣਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕਰਦੀ ਹੈ। ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਧੀਕ ਸਾਲਿਸੀਟਰ ਜਨਰਲ ਅਨਿਲ ਕੌਸ਼ਿਕ ਨੇ ਕਿਹਾ ਕਿ ਸਰਕਰਾ ਇਸ ਮੁੱਦੇ ਨੂੰ ਤਰਜੀਹ ਦੇ ਤੌਰ 'ਤੇ ਦੇਖ ਰਹੀ ਹੈ ਅਤੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰੇਗੀ। ਇਸ ਤੋਂ ਬਾਅਦ, ਅਦਾਲਤ ਨੇ ਸੁਣਵਾਈ 20 ਮਾਰਚ ਤੱਕ ਟਾਲ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News