ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦੇ 5 ਨਵੇਂ ਜੱਜਾਂ ਨੂੰ ਚੁਕਾਈ ਸਹੁੰ, ਗਿਣਤੀ ਵਧ ਕੇ 37 ਹੋਈ

Tuesday, Jun 02, 2026 - 12:51 PM (IST)

ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦੇ 5 ਨਵੇਂ ਜੱਜਾਂ ਨੂੰ ਚੁਕਾਈ ਸਹੁੰ, ਗਿਣਤੀ ਵਧ ਕੇ 37 ਹੋਈ

ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ ਸੂਰੀਆਕਾਂਤ ਨੇ ਸੁਪਰੀਮ ਕੋਰਟ ਦੇ 5 ਨਵੇਂ ਜੱਜਾਂ ਨੂੰ ਮੰਗਲਵਾਰ ਨੂੰ ਅਹੁਦੇ ਦੀ ਸਹੁੰ ਚੁਕਾਈ ਅਤੇ ਇਸ ਦੇ ਨਾਲ ਹੀ ਸਰਵਉੱਚ ਅਦਾਲਤ 'ਚ ਜੱਜਾਂ ਦੀ ਗਿਣਤੀ ਵੱਧ ਕੇ 37 ਹੋ ਗਈ ਹੈ, ਜੋ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ। ਚੀਫ਼ ਜਸਟਿਸ ਨੇ ਸੀਨੀਅਰ ਐਡਵੋਕੇਟ ਵੀ. ਮੋਹਨਾ, ਜੱਜ ਸ਼ੀਲ ਨਾਗੂ, ਜੱਜ ਸ਼੍ਰੀ ਚੰਦਰਸ਼ੇਖਰ, ਜੱਜ ਸੰਜੀਵ ਸਚਦੇਵਾ ਅਤੇ ਜੱਜ ਅਰੁਣ ਪੱਲੀ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਰੋਹ ਸੁਪਰੀਮ ਕੋਰਟ ਕੰਪਲੈਕਸ 'ਚ ਆਯੋਜਿਤ ਕੀਤਾ ਗਿਆ।

ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਹੁਣ 37 ਹੋ ਗਈ ਹੈ, ਜਦੋ ਵਧਾਈ ਗਈ ਮਨਜ਼ੂਰ ਗਿਣਤੀ 38 ਤੋਂ ਇਕ ਘੱਟ ਹੈ। ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਗੂ, ਬੰਬਈ ਹਾਈ ਕੋਰਟ ਦੇ ਚੀਫ਼ ਜਸਟਿਸ ਚੰਦਰਸ਼ੇਖਰ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਸਚਦੇਵਾ, ਜੰਮੂ ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਮੁੱਖ ਜੱਜ ਪੱਲੀ ਤੇ ਸੀਨੀਅਰ ਐਡਵੋਕੇਟ ਮੋਹਨਾ ਨੂੰ ਸੁਪਰੀਮ ਕੋਰਟ ਦੇ ਜੱਜ ਨਿਯੁਕਤ ਕੀਤੇ ਜਾਣ ਨੂੰ ਸੋਮਵਾਰ ਨੂੰ ਮਨਜ਼ੂਰੀ ਦਿੱਤੀ ਸੀ। ਸਰਕਾਰ ਨੇ ਪਿਛਲੇ ਮਹੀਨੇ ਇਕ ਕਾਨੂੰਨ 'ਚ ਸੋਧ ਲਈ ਆਰਡੀਨੈਂਸ ਜਾਰੀ ਕੀਤਾ ਸੀ, ਜਿਸ ਦੇ ਅਧੀਨ ਭਾਰਤ ਦੇ ਚੀਫ਼ ਜਸਟਿਸ ਸਮੇਤ ਸੁਪਰੀਮ ਕੋਰਟ 'ਚ ਜੱਦਾਂ ਦੀ ਮਨਜ਼ੂਰ ਗਿਣਤੀ 34 ਤੋਂ ਵੱਧ ਕੇ 38 ਕਰ ਦਿੱਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News