ਸੁਪਰੀਮ ਕੋਰਟ ਨੇ ਦਿੱਲੀ ਧਮਾਕੇ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ
Tuesday, Nov 11, 2025 - 12:02 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਇੱਥੇ ਲਾਲ ਕਿਲ੍ਹੇ ਦੇ ਨੇੜੇ ਹੋਏ ਕਾਰ ਧਮਾਕੇ ਦੇ ਪੀੜਤਾਂ ਨੂੰ ਮੰਗਲਵਾਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਸਰਵਉੱਚ ਅਦਾਲਤ ਕਾਨੂੰਨ ਦਾ ਸ਼ਾਸਨ ਕਾਇਮ ਰੱਖਣ ਲਈ ਵਚਨਬੱਧ ਹੈ। ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ ਨੇ ਕਿਹਾ ਕਿ ਦੁੱਖ ਦੀ ਇਸ ਘੜੀ 'ਚ ਸੁਪਰੀਮ ਕੋਰਟ ਦੇਸ਼ ਦੇ ਨਾਗਰਿਕਾਂ ਨਾਲ ਖੜ੍ਹਾ ਹੈ। ਚੀਫ਼ ਜਸਟਿਸ ਨੇ ਕਿਹਾ,''ਸੁਪਰੀਮ ਕੋਰਟ ਕਾਨੂੰਨ ਦੇ ਸ਼ਾਸਨ ਨੂੰ ਬਣਾਏ ਰੱਖਣ ਲਈ ਵਚਨਬੱਧ ਹੈ। ਪਰਮਾਤਮਾ ਮਰਹੂਮ ਆਤਮਾਵਾਂ ਨੂੰ ਸ਼ਾਂਤੀ ਪ੍ਰਦਾਨ ਕਰੇ।''
ਚੀਫ਼ ਜਸਟਿਸ ਨੇ ਸੀਨੀਅਰ ਐਡਵੋਕੇਟ ਸ਼ਰਤ ਐੱਸ ਜਾਵਲੀ ਅਤੇ ਜਗਦੀਸ਼ ਚੰਦਰ ਗੁਪਤਾ ਨੂੰ ਸ਼ਰਧਾਂਜਲੀ ਦੇਣ ਲਈ ਆਯੋਜਿਤ ਇਕ 'ਪੂਰਨ ਅਦਾਲਤ ਸੰਦਰਭ' (ਸ਼ਰਧਾਂਜਲੀ ਦੇਣ ਲਈ ਆਯੋਜਿਤ ਰਸਮੀ ਬੈਠਕ) 'ਚ ਇਹ ਟਿੱਪਣੀ ਕੀਤੀ। ਜਾਵਲੀ ਅਤੇ ਗੁਪਤਾ ਦਾ ਹਾਲ ਹੀ 'ਚ ਦਿਹਾਂਤ ਹੋ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਕੋਲ ਇਕ ਟਰੈਫਿਕ ਸਿਗਨਲ 'ਤੇ ਹੌਲੀ ਗਤੀ ਨਾਲ ਚੱਲ ਰਹੀ ਇਕ ਕਾਰ 'ਚ ਜ਼ੋਰਦਾਰ ਧਮਾਕਾ ਹੋਣ ਨਾਲ 12 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਵਾਹਨ ਸੜ ਕੇ ਸੁਆਹ ਹੋ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
