ਦਿੱਲੀ-NCR ''ਚ ਪ੍ਰਦੂਸ਼ਣ ਨੂੰ ਲੈ ਕੇ ਸਬੰਧੀ ਸੁਪਰੀਮ ਕੋਰਟ ਦਾ ਵੱਡਾ ਬਿਆਨ: ''ਮਾਸਕ ਨੂੰ ਕਿਹਾ ਬੇਅਸਰ''
Friday, Nov 14, 2025 - 12:50 PM (IST)
ਨੈਸ਼ਨਲ ਡੈਸਕ : ਦਿੱਲੀ-ਐਨਸੀਆਰ ਦੀ ਹਵਾ ਇਨ੍ਹੀਂ ਦਿਨੀਂ ਦਮ ਘੁੱਟ ਰਹੀ ਹੈ। ਰਾਜਧਾਨੀ ਦੀ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਇੰਨਾ ਵੱਧ ਗਿਆ ਹੈ ਕਿ ਲੋਕਾਂ ਲਈ ਸਾਹ ਲੈਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਸੁਪਰੀਮ ਕੋਰਟ ਨੇ ਇਸ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਮੌਜੂਦਾ ਸਥਿਤੀ ਬਹੁਤ ਗੰਭੀਰ ਹੈ ਅਤੇ ਲੋਕਾਂ ਦੀ ਸਿਹਤ ਨੂੰ ਸਥਾਈ ਨੁਕਸਾਨ ਪਹੁੰਚਾ ਸਕਦੀ ਹੈ।
ਪੜ੍ਹੋ ਇਹ ਵੀ : ਇਕ ਵਾਰ ਫਿਰ ਕੰਬੀ ਦਿੱਲੀ : ਹੋਟਲ ਨੇੜੇ ਹੋਏ ਜ਼ਬਰਦਸਤ ਧਮਾਕੇ ਨਾਲ ਦਹਿਲ ਗਿਆ ਪੂਰਾ ਇਲਾਕਾ
ਵੀਰਵਾਰ ਨੂੰ ਜਸਟਿਸ ਪੀ.ਐੱਸ. ਨਰਸਿਮਹਾ ਅਤੇ ਜਸਟਿਸ ਅਤੁਲ ਐੱਸ. ਚੰਦੂਰਕਰ ਦੀ ਬੈਂਚ ਦੇ ਸਾਹਮਣੇ ਹੋਰ ਮਾਮਲਿਆਂ ਦੀ ਸੁਣਵਾਈ ਚੱਲ ਰਹੀ ਸੀ, ਉਸੇ ਸਮੇਂ ਜਸਟਿਸ ਨਰਸਿਮਹਾ ਨੇ ਦਿੱਲੀ ਵਿੱਚ ਪ੍ਰਦੂਸ਼ਣ ਦੀ "ਬਹੁਤ ਖ਼ਰਾਬ ਅਤੇ ਗੰਭੀਰ" ਸਥਿਤੀ 'ਤੇ ਟਿੱਪਣੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਦੂਸ਼ਣ ਸਿਹਤ ਨੂੰ ਸਥਾਈ ਨੁਕਸਾਨ ਪਹੁੰਚਾਉਂਦਾ ਹੈ। ਜਸਟਿਸ ਨਰਸਿਮਹਾ ਨੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸੁਝਾਅ ਦਿੱਤਾ, "ਖੁਸ਼ਕਿਸਮਤੀ ਨਾਲ ਸੁਪਰੀਮ ਕੋਰਟ ਵਿੱਚ ਹਾਈਬ੍ਰਿਡ ਸੁਣਵਾਈਆਂ ਹੋ ਰਹੀਆਂ ਹਨ। ਜ਼ਿਆਦਾਤਰ ਵਕੀਲਾਂ ਨੂੰ ਅਦਾਲਤ ਵਿੱਚ ਆਉਣ ਦੀ ਬਜਾਏ ਵਰਚੁਅਲੀ ਪੇਸ਼ ਹੋਣਾ ਚਾਹੀਦਾ ਹੈ।"
ਪੜ੍ਹੋ ਇਹ ਵੀ : Night Shift 'ਚ ਬੇਫ਼ਿਕਰ ਹੋ ਕੇ ਕੰਮ ਕਰਨ ਔਰਤਾਂ, ਮਿਲੇਗੀ ਦੁਗਣੀ ਤਨਖ਼ਾਹ! ਯੋਗੀ ਸਰਕਾਰ ਦਾ ਵੱਡਾ ਫੈਸਲਾ
ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁੱਦੇ 'ਤੇ ਚੀਫ ਜਸਟਿਸ ਨਾਲ ਵੀ ਚਰਚਾ ਕੀਤੀ ਜਾਵੇਗੀ। ਸੁਣਵਾਈ ਦੌਰਾਨ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਹ ਮਾਸਕ ਪਹਿਨ ਕੇ ਸਾਰੀਆਂ ਸਾਵਧਾਨੀਆਂ ਵਰਤ ਰਹੇ ਹਨ। ਜਸਟਿਸ ਨਰਸਿਮਹਾ ਨੇ ਤੁਰੰਤ ਜਵਾਬ ਦਿੰਦੇ ਹੋਏ ਕਿਹਾ ਕਿ ਖ਼ਤਰਾ ਮਾਸਕ ਤੋਂ ਪਰੇ ਨਿਕਲ ਚੁੱਕਿਆ ਹੈ। ਜੱਜ ਨੇ ਕਿਹਾ ਕਿ ਖ਼ਤਰਨਾਕ ਹਵਾ ਪ੍ਰਦੂਸ਼ਣ ਦਾ ਪੱਧਰ ਯਾਨੀ AQI 300 ਤੋਂ ਵੀ ਪਾਰ ਹੋ ਗਿਆ ਹੈ, ਇਸ ਲਈ ਉਸੇ ਪੱਧਰ 'ਤੇ ਸਾਵਧਾਨੀਆਂ ਵੀ ਵਰਤੀਆਂ ਜਾਣੀਆਂ ਚਾਹੀਦੀਆਂ ਹਨ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!
ਰਾਸ਼ਟਰੀ ਰਾਜਧਾਨੀ ਦੀ ਹਵਾ ਦੀ ਗੁਣਵੱਤਾ ਵਿੱਚ ਕੋਈ ਸੁਧਾਰ ਨਹੀਂ ਹੋਇਆ। ਸ਼ੁੱਕਰਵਾਰ ਨੂੰ ਵੀ, ਦਿੱਲੀ ਦੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਰਾਹਤ ਨਹੀਂ ਮਿਲੀ। ਸ਼ੁੱਕਰਵਾਰ ਸਵੇਰੇ 8 ਵਜੇ ਦਿੱਲੀ ਦਾ AQI 397 ਦਰਜ ਕੀਤਾ ਗਿਆ, ਜੋ ਕਿ 'ਬਹੁਤ ਮਾੜੀ' ਸ਼੍ਰੇਣੀ ਵਿੱਚ ਆਉਂਦਾ ਹੈ। ਵੀਰਵਾਰ ਸ਼ਾਮ 4 ਵਜੇ ਦਿੱਲੀ ਦਾ AQI 404 ਦਰਜ ਕੀਤਾ ਗਿਆ, ਜੋ ਕਿ 'ਗੰਭੀਰ' ਸ਼੍ਰੇਣੀ ਵਿੱਚ ਆਉਂਦਾ ਹੈ। ਸੀਪੀਸੀਬੀ ਦੇ ਅੰਕੜਿਆਂ ਅਨੁਸਾਰ, ਸ਼ੁੱਕਰਵਾਰ ਨੂੰ ਰਾਜਧਾਨੀ ਦੇ ਕਈ ਨਿਗਰਾਨੀ ਸਟੇਸ਼ਨਾਂ 'ਤੇ ਏਕਿਊਆਈ 400 ਤੋਂ ਉੱਪਰ ਦਰਜ ਕੀਤਾ ਗਿਆ ਸੀ, ਜੋ ਕਿ ਇੱਕ ਚੇਤਾਵਨੀ ਸੰਕੇਤ ਹੈ।
ਪੜ੍ਹੋ ਇਹ ਵੀ : ਫੇਰਿਆਂ ਦੇ 2 ਘੰਟਿਆਂ ਮਗਰੋਂ ਟੁੱਟਿਆ ਵਿਆਹ, ਮੌਕੇ 'ਤੇ ਹੀ ਤਲਾਕ, ਅਜੀਬੋ-ਗਰੀਬ ਹੈ ਪੂਰਾ ਮਾਮਲਾ
