ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪੱਖ ’ਚ ਨਹੀਂ ਹਾਂ : ਸੁਪਰੀਮ ਕੋਰਟ

Friday, Oct 30, 2026 - 01:40 PM (IST)

ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪੱਖ ’ਚ ਨਹੀਂ ਹਾਂ : ਸੁਪਰੀਮ ਕੋਰਟ

ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪੱਖ ’ਚ ਨਹੀਂ ਹੈ, ਹਾਲਾਂਕਿ ਜਦੋਂ ਤੱਕ ਅਧਿਕਾਰੀ ਜ਼ਮੀਨੀ ਪੱਧਰ ’ਤੇ ਹੁਕਮਾਂ ਨੂੰ ਲਾਗੂ ਨਹੀਂ ਕਰਦੇ, ਉਦੋਂ ਤੱਕ ਹਰ ਸਾਲ ਹੁਕਮ ਅਤੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦਾ ਕੋਈ ਮਤਲਬ ਨਹੀਂ ਹੈ।

ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਾਲੇ ਦੇ ਬੈਂਚ ਨੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ’ਚ ਪਟਾਕੇ ਚਲਾਉਣ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਇਸ ਦਾ ਸਬੰਧ ਹਰ ਜ਼ਿੰਦਾ ਜੀਵ ਨਾਲ ਹੈ। ਸੁਣਵਾਈ ਦੌਰਾਨ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਬੈਂਚ ਨੂੰ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਬੈਂਚ ਨੇ ਹੁਕਮਾਂ ਨੂੰ ਲਾਗੂ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਤੱਕ ਤੁਸੀਂ ਜ਼ਮੀਨੀ ਪੱਧਰ ’ਤੇ ਉਨ੍ਹਾਂ ਨੂੰ ਲਾਗੂ ਨਹੀਂ ਕਰਦੇ, ਉਦੋਂ ਤੱਕ ਹੁਕਮ ਜਾਰੀ ਕਰਨ ਦਾ ਕੋਈ ਮਤਲਬ ਨਹੀਂ ਹੈ। ਅਜਿਹਾ ਨਾ ਹੋਣ ’ਤੇ ਇਹ ਮਜ਼ਾਕ ਬਣ ਕੇ ਰਹਿ ਜਾਂਦਾ ਹੈ।

ਬੈਂਚ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਕੇ ਕਾਰਵਾਈ ਕਰਨੀ ਪਵੇਗੀ। ਉਸ ਨੇ ਕਿਹਾ ਕਿ ਤੁਹਾਨੂੰ ਇਸ ’ਤੇ ਅਸਲ ’ਚ ਕੰਟਰੋਲ ਕਰਨਾ ਪਵੇਗਾ। ਅਸੀਂ ਹਰ ਸਾਲ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰਦੇ ਹਾਂ ਪਰ ਸਭ ਦਾ ਸਹਿਯੋਗ ਨਾ ਮਿਲਣ ’ਤੇ ਅਜਿਹਾ ਨਹੀਂ ਕੀਤਾ ਜਾ ਸਕਦਾ। ਬੈਂਚ ਨੇ ਭਾਟੀ ਨੂੰ ਕਿਹਾ ਕਿ ਅਸੀਂ ਜਨਤਾ ਦੀਆਂ ਭਾਵਨਾਵਾਂ ਨੂੰ ਵੀ ਸਮਝਦੇ ਹਾਂ ਪਰ ਸਾਨੂੰ ਬਹੁਤ ਸਖ਼ਤ ਰੁਖ਼ ਅਪਣਾਉਣ ਲਈ ਮਜ਼ਬੂਰ ਨਾ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News