ਸੁਪਰੀਮ ਕੋਰਟ ਨੇ ਗੁਰੂਗ੍ਰਾਮ 'ਚ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਹਰਿਆਣਾ ਸਰਕਾਰ, DGP ਤੋਂ ਮੰਗਿਆ ਜਵਾਬ

Monday, Mar 23, 2026 - 02:14 PM (IST)

ਸੁਪਰੀਮ ਕੋਰਟ ਨੇ ਗੁਰੂਗ੍ਰਾਮ 'ਚ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਹਰਿਆਣਾ ਸਰਕਾਰ, DGP ਤੋਂ ਮੰਗਿਆ ਜਵਾਬ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਗੁਰੂਗ੍ਰਾਮ 'ਚ ਚਾਰ ਸਾਲਾ ਬੱਚੀ ਨਾਲ ਜਬਰ ਜ਼ਿਨਾਹ ਦੇ ਮਾਮਲੇ ਦੀ ਸੀਬੀਆਈ ਜਾਂ ਐੱਸਆਈਟੀ ਤੋਂ ਜਾਂਚ ਕਰਵਾਉਣ ਦੀ ਅਪੀਲ ਨਾਲ ਸੰਬੰਧਤ ਪਟੀਸ਼ਨ 'ਤੇ ਹਰਿਆਣਾ ਸਰਕਾਰ, ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਹੋਰ ਤੋਂ ਸੋਮਵਾਰ ਨੂੰ ਜਵਾਬ ਮੰਗਿਆ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜੱਜ ਵਿਪੁਲ ਐੱਮ. ਪੰਚੋਲੀ ਦੀ ਬੈਂਚ ਨੇ ਗੁਰੂਗ੍ਰਾਮ ਦੇ ਪੁਲਸ ਕਮਿਸ਼ਨਰ ਅਤੇ ਜਾਂਚ ਅਧਿਕਾਰੀ ਨੂੰ 25 ਮਾਰਚ ਨੂੰ ਸਾਰੇ ਰਿਕਾਰਡ ਨਾਲ ਅਦਾਲਤ 'ਚ ਪੇਸ਼ ਹੋਣ ਦਾ ਨਿਰਦੇਸ਼ ਵੀ ਦਿੱਤਾ। ਇਸ ਤੋਂ ਇਲਾਵਾ ਬੈਂਚ ਨੇ ਗੁਰੂਗ੍ਰਾਮ ਦੇ ਜ਼ਿਲ੍ਹਾ ਜੱਜ ਨੂੰ ਕਿਹਾ ਕਿ ਉਹ ਮਾਮਲੇ ਨੂੰ ਅਸੰਵੇਦਨਸ਼ੀਲ ਤਰੀਕੇ ਨਾਲ ਸੰਭਾਲਣ ਦੇ ਦੋਸ਼ਾਂ 'ਤੇ ਮੈਜਿਸਟ੍ਰੇਟ ਤੋਂ ਜਵਾਬ ਮੰਗਣ। ਇਸ ਤੋਂ ਪਹਿਲਾਂ 20 ਮਾਰਚ ਨੂੰ ਸੁਪਰੀਮ ਕੋਰਟ ਨੇ ਇਸ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਜਤਾਈ ਸੀ। 

ਸੁਪਰੀਮ ਕੋਰਟ ਨੇ ਮਾਮਲੇ ਦੀ ਤੁਰੰਤ ਸੁਣਵਾਈ ਦੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਦੀ ਅਪੀਲ 'ਤੇ ਗੌਰ ਕਰਨ ਤੋਂ ਬਾਅਦ ਸੋਮਵਾਰ ਦਾ ਦਿਨ ਤੈਅ ਕੀਤਾ ਸੀ। ਰੋਹਤਗੀ ਨੇ ਅਦਾਲਤ ਨੂੰ ਕਿਹਾ ਸੀ ਕਿ ਕੁੜੀ ਨੇ ਮੈਜਿਸਟ੍ਰੇਟ ਨੂੰ ਭਿਆਨਕ ਘਟਨਾ ਦਾ ਵੇਰਵਾ ਦਿੰਦੇ ਹੋਏ ਬਿਆਨ ਦਰਜ ਕਰਵਾਇਆ ਸੀ ਪਰ ਪੁਲਸ ਨੇ ਕੁਝ ਨਹੀਂ ਕੀਤਾ। ਰੋਹਤਗੀ ਨੇ ਕਿਹਾ,''ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਹਾਦਸੇ ਵਾਲੀ ਜਗ੍ਹਾ ਦੀ ਘੇਰਾਬੰਦੀ ਨਹੀਂ ਕੀਤੀ ਗਈ। ਕੋਈ ਸੀਸੀਟੀਵੀ ਫੁਟੇਜ ਨਹੀਂ ਲਿਆ ਗਿਆ। ਘਰੇਲੂ ਸਹਾਇਕਾਂ ਵੀ ਇਸ 'ਚ ਸ਼ਾਮਲ ਪਾਈਆਂ ਗਈਆਂ ਹਨ। ਚੀਫ਼ ਜਸਟਿਸ ਨੇ ਸ਼ੁਰੂ 'ਚ ਪਟੀਸ਼ਨਕਰਤਾਵਾਂ ਨੂੰ ਹਾਈ ਕੋਰਟ ਦਾ ਰੁਖ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ 'ਤੇ ਸੀਨੀਅਰ ਵਕੀਲ ਨੇ ਕਿਹਾ ਕਿ ਸੰਬੰਧਤ ਹਾਈ ਕੋਰਟ ਚੰਡੀਗੜ੍ਹ 'ਚ ਹੈ, ਜਦੋਂ ਕਿ ਪੀੜਤਾ ਦੇ ਪਿਤਾ ਗੁਰੂਗ੍ਰਾਮ 'ਚ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ 'ਭਿਆਨਕ ਮਾਮਲੇ' 'ਚ ''ਦੇਸ਼ ਦੀ ਸਰਵਉੱਚ ਅਦਾਲਤ ਤੋਂ ਸੰਦੇਸ਼ ਜਾਣਾ ਚਾਹੀਦਾ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News