ਸੁਪਰੀਮ ਕੋਰਟ : ਮਾਸਕ, ਸੈਨੇਟਾਈਜ਼ਰ ਦੀ ਕੀਮਤ ਵੱਧ ਵਸੂਲਣ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ

04/03/2020 8:17:03 PM

ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਕੋਵਿਡ-19 ਦੇ ਇਨਫੈਕਸ਼ਨ ਤੋਂ ਬਚਣ ਲਈ ਵਰਤੇ ਜਾਣ ਵਾਲੇ ਮਾਸਕ ਅਤੇ ਸੈਨੇਟਾਈਜ਼ਰ ਦੀਆਂ ਕੀਮਤਾਂ ਵੱਧ ਵਸੂਲਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਸ਼ੁੱਕਰਵਾਰ ਨੂੰ ਹੁਕਮ ਦਿੱਤਾ ।

PunjabKesari
ਜੱਜ ਐੱਲ. ਨਾਗੇਸ਼ਵਰ ਰਾਓ ਅਤੇ ਦੀਪਕ ਗੁਪਤਾ ਦੇ ਬੈਂਚ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਸੁਣਵਾਈ ਦੌਰਾਨ ਹੁਕਮ ਦਿੱਤਾ ਕਿ ਮਾਸਕ ਅਤੇ ਹੈਂਡ ਸੈਨੇਟਾਈਜ਼ਰ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਵਲੋਂ ਜਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਬੈਂਚ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਪ੍ਰਚਾਰ-ਪ੍ਰਸਾਰ ਕਰਨ ਦਾ ਵੀ ਨਿਰਦੇਸ਼ ਦਿੱਤਾ। ਗੈਰ-ਸਰਕਾਰੀ ਸੰਗਠਨ ਵਲੋਂ ਪੇਸ਼ ਹੋਏ ਵਕੀਲ ਅਮਿਤ ਕੁਮਾਰ ਸ਼ਰਮਾ ਨੇ ਕੰਟਰੋਲ ਰੇਟ ’ਤੇ ਮਾਸਕ ਅਤੇ ਸੈਨੇਟਾਈਜ਼ਰ ਦੀ ਵਿਕਰੀ ਯਕੀਨੀ ਕਰਨ ਲਈ ਅਦਾਲਤ ਨੂੰ ਦਖਲ ਦੇਣ ਦੀ ਅਪੀਲ ਕੀਤੀ ਸੀ।

PunjabKesari
ਓਧਰ ਕੇਂਦਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮਾਸਕ ਅਤੇ ਸੈਨੇਟਾਈਜ਼ਰ ਦੀਆਂ ਕੀਮਤਾਂ ’ਤੇ ਕੰਟਰੋਲ ਸਬੰਧੀ ਹੁਕਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਅਮਲ ਿਵਚ ਲਿਆਉਣ ਲਈ ਹੈਲਪਲਾਈਨ ਨੰਬਰਾਂ ਦਾ ਪ੍ਰਚਾਰ ਕੀਤਾ ਜਾਵੇਗਾ।


Gurdeep Singh

Content Editor

Related News